ਪੰਜਾਬ ‘ਚ ਦੀਵਾਲੀ ਤੇ ਗੁਰਪੁਰਬ ਮੌਕੇ ਦੋ ਘੰਟੇ ਚਲਾਏ ਜਾ ਸਕਣਗੇ ਹਰੇ ਪਟਾਕੇ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਤੇ ਪੰਜਾਬ ਵਿਚ ਹਵਾ ਦਿਨੋਂ-ਦਿਨ ਸਾਫ ਹੁੰਦੀ ਜਾ ਰਹੀ ਹੈ ਅਤੇ ਏਅਰ ਕੁਆਲਿਟੀ ਇੰਡੈਕਸ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿਚ ਧੂਏਂ ਦੀ ਚਾਦਰ ਜਿਹੀ ਛਾਈ ਹੋਈ ਸੀ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਹੋ ਰਹੀ ਸੀ। ਲੁਧਿਆਣਾ ਅਤੇ ਜਲੰਧਰ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਵੀ ਪ੍ਰਦੂਸ਼ਤ ਹਵਾ ਹੁਣ ਸਾਫ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦਾਇਰੇ ਵਿਚੋਂ ਮੰਡੀ ਗੋਬਿੰਦਗੜ੍ਹ ਨੂੰ ਬਾਹਰ ਰੱਖਿਆ ਗਿਆ ਹੈ ਕਿਉਂਕਿ ਇਸ ਸ਼ਹਿਰ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ।
Check Also
ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ
ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ …