ਕਿਹਾ – ਮੋਦੀ ਦੀ ਕਠਪੁਤਲੀ ਬਣ ਕੇ ਕਰ ਰਹੇ ਹਨ ਕੰਮ
ਚੰਡੀਗੜ੍ਹ/ਬਿਊਰੋ ਨਿਊਜ਼ ઠ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਮਾਸ਼ਬੀਨ ਹੋਣ ਦੇ ਗੰਭੀਰ ਆਰੋਪ ਲਗਾਏ ਹਨ। ਭਗਵੰਤ ਮਾਨ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਮੁੱਖ ਮੰਤਰੀ ਨੇ ਕੋਈ ਵੀ ਸਾਰਥਿਕ ਪਹਿਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਹੋਰਾਂ ਨੇ ਸ਼ੁਰੂ ਤੋਂ ਹੀ ਦੋਗਲੀ ਨੀਤੀ ਅਤੇ ਡਰਾਮੇਬਾਜ਼ੀਆਂ ਕਰਨ ‘ਤੇ ਜ਼ੋਰ ਰੱਖਿਆ। ਜਿਸਦਾ ਖ਼ਮਿਆਜ਼ਾ ਅੱਜ ਨਾ ਕੇਵਲ ਕਿਸਾਨ ਬਲਕਿ ਪੂਰਾ ਪੰਜਾਬ ਭੁਗਤ ਰਿਹਾ ਹੈ। ਭਗਵੰਤ ਨੇ ਕਿਹਾ ਕਿ ਕੈਪਟਨ ਦੀ ਇਹ ਤਮਾਸ਼ਬੀਨ ਨੀਤੀ ਇੱਕ ਪਾਸੇ ਕਿਸਾਨਾਂ ਨੂੰ ਗੁੰਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁੱਝਾ ਸਮਰਥਨ ਕਰ ਰਹੀ ਹੈ। ਭਗਵੰਤ ਮਾਨ ਨੇ ਇਲਜ਼ਾਮ ਲਗਾਏ ਕਿ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਅਣਗਿਣਤ ਕਮਜ਼ੋਰੀਆਂ ਕਰਕੇ ਪ੍ਰਧਾਨ ਮੰਤਰੀ ਮੋਦੀ ਲਈ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …