ਕਿਸਾਨਾਂ ਦਾ ਸਾਥ ਦੇਣ ਲਈ ਸਾਬਕਾ ਫ਼ੌਜੀ ਵੀ ਮੈਦਾਨ ‘ਚ ਨਿੱਤਰੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਹੁਣ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸੇ ਦੌਰਾਨ ਕਿਸਾਨਾਂ ਨੇ ਹੁਣ ਦਿੱਲੀ ਘੇਰਨ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਸਾਬਕਾ ਫੌਜੀ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਖੰਨਾ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਲ ਅਤੇ ਗੁਰਦੀਪ ਸਿੰਘ ਭੱਟੀ ਦੀ ਅਗਵਾਈ ਹੇਠ ਕਿਸਾਨਾਂ ਦੇ ਨਾਲ ਸਾਬਕਾ ਸੈਨਿਕ ਵੈਲਫੇਅਰ ਐਸੋਸ਼ੀਏਸ਼ਨ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕੈਪਟਨ ਨੰਦ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵਾਂਗ ਹੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀਆਂ ਨਾਲ ਵੀ ਵੱਡੀ ਬੇਇਨਸਾਫੀ ਕਰਨ ‘ਤੇ ਤੁਲ ਗਈ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …