ਬੋਲੇ – ਇਸ ਵਾਰ ਮਨਾਵਾਂਗੇ ਕਾਲੀ ਦਿਵਾਲੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਸਥਿਤ ਅੰਤਰਰਾਸ਼ਟਰੀ ਬੱਸ ਅੱਡੇ ਵਿਚ ਬੱਸਾਂ ‘ਤੇ ਕਾਲੇ ਝੰਡੇ ਅਤੇ ਪੋਸਟਰ ਲਗਾ ਦਿੱਤੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੂਰੇ ਪੰਜਾਬ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਕਿਸਾਨ ਇਸ ਵਾਰ ਕਾਲੀ ਦਿਵਾਲੀ ਮਨਾਉਣਗੇ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ ਆਉਂਦੀ 13 ਨਵੰਬਰ ਨੂੰ ਪੰਜਾਬ ਦੇ ਕਿਸਾਨ ਆਗੂਆਂ ਨਾਲ ਦਿੱਲੀ ‘ਚ ਮੀਟਿੰਗ ਕਰਨੀ ਹੈ ਅਤੇ ਇਸ ਸਬੰਧੀ ਸੱਦਾ ਵੀ ਕਿਸਾਨ ਜਥੇਬੰਦੀਆਂ ਨੂੰ ਮਿਲ ਚੁੱਕਾ ਹੈ। ਇਸੇ ਦੌਰਾਨ ਕਿਸਾਨਾਂ ਵਲੋਂ ਰਿਲਾਇੰਸ ਦੇ ਪੈਟਰੋਲ ਪੰਪਾਂ ਅਤੇ ਟੋਲ ਪਲਾਜ਼ਿਆਂ ‘ਤੇ ਧਰਨੇ ਲਗਾਤਾਰ ਜਾਰੀ ਹਨ। ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋ ਰਹੀ ਹੈ ਅਤੇ ਪੁਤਲੇ ਵੀ ਫੂਕੇ ਜਾ ਰਹੇ ਹਨ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …