ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ – ਹੁਣ ਕੁਰਸੀ ਦਾ ਮੋਹ ਤਿਆਗਣ ਨਿਤੀਸ਼
ਪਟਨਾ/ਬਿਊਰੋ ਨਿਊਜ਼
ਬਿਹਾਰ ਚੋਣਾਂ ਵਿਚ ਐਨਡੀਏ ਦੀ ਜਿੱਤ ‘ਤੇ ਵਿਰੋਧੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਬਿਹਾਰ ਦੀ ਜਨਤਾ ਨੇ ਪੂਰਾ ਸਮਰਥਨ ਦਿੱਤਾ ਪਰ ਐੱਨਡੀਏ ਨੇ ਧਨ ਅਤੇ ਬਲ ਦੇ ਜ਼ੋਰ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਪਾਰਟੀ ਵਿਧਾਇਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਡੀ (ਯੂ) ਦੇ ਨੇਤਾ ਨਿਤੀਸ਼ ਕੁਮਾਰ ਦੀ ਪਾਰਟੀ ਚੋਣਾਂ ਵਿੱਚ ਤੀਜੇ ਨੰਬਰ ‘ਤੇ ਆਈ ਹੈ ਤੇ ਨਿਤੀਸ਼ ਨੂੰ ਹੁਣ ਮੁੱਖ ਮੰਤਰੀ ਦੀ ਕੁਰਸੀ ਦਾ ਮੋਹ ਤਿਆਗ ਦੇਣਾ ਚਾਹੀਦਾ ਹੈ। ਇਸ ਮੌਕੇ ‘ਤੇ ਉਨ੍ਹਾਂ ਨੂੰ ਮਹਾਗਠਜੋੜ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਆਪਣਾ ਨੇਤਾ ਚੁਣ ਲਿਆ। ਧਿਆਨ ਰਹੇ ਕਿ ਬਿਹਾਰ ਵਿਧਾਨ ਸਭਾ ਦੀਆਂ 243 ਸੀਟਾਂ ਵਿਚੋਂ ਨਿਤੀਸ਼ ਦੀ ਅਗਵਾਈ ਵਾਲੇ ਐਨਡੀਏ ਨੂੰ 125 ਅਤੇ ਤੇਜਸਵੀ ਦੀ ਅਗਵਾਈ ਵਾਲੇ ਮਹਾਗਠਜੋੜ ਨੂੰ 110 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਸੀ। ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਬਿਹਾਰ ਦੇ 7ਵੀਂ ਵਾਰ ਮੁੱਖ ਮੰਤਰੀ ਬਣਨ ਜਾ ਰਹੇ ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …