
ਡਾਕਟਰਾਂ ਨੇ ਅਰਾਮ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਇਕ ਵਾਰ ਫਿਰ ਸੱਟ ਲੱਗ ਗਈ ਹੈ। ਜਾਣਕਾਰੀ ਮਿਲੀ ਹੈ ਕਿ ਲੰਘੀ ਰਾਤ ਕਿਰਨ ਖੇਰ ਆਪਣੇ ਚੰਡੀਗੜ੍ਹ ਸਥਿਤ ਘਰ ਵਿਚ ਹੀ ਤਿਲਕ ਕੇ ਡਿੱਗ ਪਏ ਅਤੇ ਉਨ੍ਹਾਂ ਦੀ ਬਾਂਹ ਟੁੱਟ ਗਈ ਹੈ। ਕਿਰਨ ਖੇਰ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਕਿਰਨ ਦੀ ਬਾਂਹ ਦਾ ਅਪਰੇਸ਼ਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੌਰਾਨ ਵੀ ਕਿਰਨ ਖੇਰ ਦੀ ਬਾਂਹ ‘ਤੇ ਸੱਟ ਲੱਗ ਗਈ ਸੀ।