ਭਗਵੰਤ ਮਾਨ ਨੇ ਕਿਹਾ – ਇਹ ਸਾਰਾ ਕੁਝ ਕੈਪਟਨ ਅਮਰਿੰਦਰ ਦੀ ਕਮਜੋਰੀ ਕਰਕੇ ਹੋ ਰਿਹੈ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਸਕੱਤਰ ਦਿਨੇਸ਼ ਕੁਮਾਰ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਮਜ਼ੋਰੀ ਕਰਕੇ ਹੀ ਭਾਜਪਾ ਆਗੂ ਕਿਸਾਨਾਂ ਨੂੰ ਡਰਾ ਰਹੇ ਹਨ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਿਆਨ ਰਹੇ ਕਿ ਭਾਜਪਾ ਆਗੂ ਬਿਹਾਰ ਵਿਚ ਐਨਡੀਏ ਦੀ ਜਿੱਤ ਨੂੰ ਪੰਜਾਬ ਦੇ ਕਿਸਾਨਾਂ ਦੇ ਮੂੰਹ ‘ਤੇ ਚਪੇੜ ਦੱਸ ਰਹੇ ਹਨ। ਜਾਰੀ ਬਿਆਨ ਵਿਚ ਭਗਵੰਤ ਮਾਨ ਅਤੇ ਮੀਤ ਹੇਅਰ ਨੇ ਭਾਜਪਾ ਆਗੂਆਂ ਦੇ ਅਜਿਹੇ ਸ਼ਬਦਾਂ ਨੂੰ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇਜ਼ਤੀ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਹੀ ਇਨ੍ਹਾਂ ਦਾ ਵਿਰੋਧ ਹੋ ਰਿਹਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …