Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਨੇ ਕੇਂਦਰ ਵਲੋਂ ਭਲਕੇ ਸੱਦੀ ਮੀਟਿੰਗ ‘ਚ ਹਿੱਸਾ ਲੈਣ ਦਾ ਕੀਤਾ ਫੈਸਲਾ

ਕਿਸਾਨ ਜਥੇਬੰਦੀਆਂ ਨੇ ਕੇਂਦਰ ਵਲੋਂ ਭਲਕੇ ਸੱਦੀ ਮੀਟਿੰਗ ‘ਚ ਹਿੱਸਾ ਲੈਣ ਦਾ ਕੀਤਾ ਫੈਸਲਾ

ਕੋਈ ਗੱਲ ਸਿਰੇ ਨਾ ਚੜ੍ਹੀ ਤਾਂ ਦਿੱਲੀ ਦਾ 26 ਤੇ 27 ਨਵੰਬਰ ਨੂੰ ਹੋਵੇਗਾ ਘਿਰਾਓ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਭਲਕੇ 13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਰੱਖੀ ਗਈ ਹੈ ਅਤੇ ਇਸ ਮੀਟਿੰਗ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਣਾ ਹੈ। ਇਸ ਮੀਟਿੰਗ ਵਿਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਸ਼ਾਮਲ ਹੋਣਗੇ। ਇਸਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਅਤੇ ਕੇਂਦਰ ਦੀ ਮੀਟਿੰਗ ਵਿਚ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਮੀਤ ਸਿੰਘ ਨੇ ਕਿਹਾ ਕਿ ਅਸੀਂ ਭਲਕੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਵਿਚ ਸ਼ਾਮਲ ਹੋਵਾਂਗੇ ਅਤੇ ਮਾਲ ਗੱਡੀਆਂ ਚਲਾਉਣ ਬਾਰੇ ਵੀ ਗੱਲ ਕਰਾਂਗੇ । ਕਿਸਾਨ ਆਗੂ ਨੇ ਦੱਸਿਆ ਕਿ ਜੇਕਰ ਭਲਕੇ ਕੋਈ ਗੱਲ ਸਿਰੇ ਨਾ ਚੜ੍ਹੀ ਤਾਂ 26 ਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ। ਇਸਦੇ ਚੱਲਦਿਆਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਰਿਲਾਇੰਸ ਪੰਪਾਂ ਅਤੇ ਟੌਲ ਪਲਾਜ਼ਿਆਂ ‘ਤੇ ਧਰਨੇ ਲਗਾਤਾਰ ਜਾਰੀ ਹਨ। ਇਨ੍ਹਾਂ ਧਰਨਿਆਂ ਵਿਚ ਬੀਬੀਆਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੀਆਂ ਹਨ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …