ਐਨਡੀਏ ਨੂੰ ਮਿਲਿਆ ਬਹੁਮਤ-ਮਹਾਂਗਠਜੋੜ ਨੇ ਦਿੱਤੀ ਸਖਤ ਟੱਕਰ
ਪਟਨਾ/ਬਿਊਰੋ ਨਿਊਜ਼ : ਬਿਹਾਰ ਵਿਧਾਨ ਸਭਾ ਦੀਆਂ 243 ਸੀਟਾਂ ‘ਤੇ ਤਿੰਨ ਗੇੜਾਂ ਵਿਚ ਪਈਆਂ ਵੋਟਾਂ ਦੀ ਗਿਣਤੀ ਮੌਕੇ ਐੱਨਡੀਏ (ਭਾਜਪਾ ਤੇ ਹੋਰ) ਅਤੇ ਆਰਜੇਡੀ ਦੀ ਅਗਵਾਈ ਵਾਲੇ ਮਹਾਗੱਠਜੋੜ ਵਿਚਾਲੇ ਫ਼ਸਵੀਂ ਟੱਕਰ ਦੇਖਣ ਨੂੰ ਮਿਲੀ। ਲੰਮਾ ਸਮਾਂ ਚੱਲੀ ਵੋਟਾਂ ਦੀ ਗਿਣਤੀ ਦੌਰਾਨ ਐੱਨਡੀਏ ਨੇ ਬਹੁਤ ਥੋੜ੍ਹੇ ਫ਼ਰਕ ਨਾਲ ਵਿਰੋਧੀ ਧਿਰਾਂ ਦੇ ਗੱਠਜੋੜ ਨੂੰ ਪਛਾੜੀ ਰੱਖਿਆ। ਇਸਦੇ ਚੱਲਦਿਆਂ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਐਨ.ਡੀ.ਏ. ਨੂੰ ਮੁੜ ਬਹੁਮਤ ਮਿਲ ਗਿਆ ਹੈ, ਜਦਕਿ ਤੇਜਸਵੀ ਯਾਦਵ ਦੀ ਅਗਵਾਈ ਵਾਲਾ ਮਹਾਂਗੱਠਜੋੜ ਪਛੜ ਗਿਆ। ਸਭ ਤੋਂ ਅਹਿਮ ਗੱਲ ਇਹ ਹੈ ਕਿ ਨਿਤੀਸ਼ ਕੁਮਾਰ 7ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ।
ਕੁੱਲ 243 ਸੀਟਾਂ ਵਿਚੋਂ ਸਪੱਸ਼ਟ ਬਹੁਮਤ ਲਈ 122 ਸੀਟਾਂ ਦੀ ਜ਼ਰੂਰਤ ਸੀ ਅਤੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ 125 ਸੀਟਾਂ ‘ਤੇ ਜਿੱਤ ਮਿਲੀ ਹੈ ਤੇ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਦੀ ਅਗਵਾਈ ਵਾਲੇ ਮਹਾਂਗੱਠਜੋੜ ਨੂੰ 110 ਸੀਟਾਂ ਮਿਲੀਆਂ। ਭਾਜਪਾ ਦਾ ਪ੍ਰਦਰਸ਼ਨ ਆਪਣੇ ਸਹਿਯੋਗੀ ਜਨਤਾ ਦਲ (ਯੂਨਾਈਟਿਡ) ਦੇ ਮੁਕਾਬਲੇ ਸ਼ਾਨਦਾਰ ਰਿਹਾ ਅਤੇ ਉਸਦੇ ਮੁਕਾਬਲੇ ਘੱਟੋ-ਘੱਟ 30 ਵੱਧ ਸੀਟਾਂ ਜਿੱਤੀਆਂ। ਦੋਵੇਂ ਪਾਰਟੀਆਂ ਪਿਛਲੇ ਦੋ ਦਹਾਕਿਆਂ ਤੋਂ ਐਨ. ਡੀ. ਏ. ਵਿਚ ਸਹਿਯੋਗੀ ਰਹੀਆਂ ਹਨ ਅਤੇ ਇਹ ਪਹਿਲਾ ਮੌਕਾ ਹੈ ਜਦੋਂ ਭਾਜਪਾ ਇਸ ਗੱਠਜੋੜ ਵਿਚ ਸਭ ਤੋਂ ਵੱਡੀ ਪਾਰਟੀ ਦੇ ਰੂਪ ‘ਚ ਉਭਰੀ ਹੈ। ਇਸ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੂੰ 125 ਅਤੇ ਮਹਾਗਠਜੋੜ ਨੂੰ 110 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਹੈ। ਇਸੇ ਤਰ੍ਹਾਂ 8 ਸੀਟਾਂ ‘ਤੇ ਹੋਰ ਪਾਰਟੀਆਂ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ। ਇਕ ਹੋਰ ਅਹਿਮ ਧਿਰ ਲੋਕ ਜਨਸ਼ਕਤੀ ਪਾਰਟੀ (ਐਲਜੇਪੀ) ਦੀ ਕਾਰਗੁਜ਼ਾਰੀ ਬੇਹੱਦ ਮਾੜੀ ਰਹੀ ਹੈ। ਅਜਿਹਾ ਜਾਪਦਾ ਹੈ ਕਿ ਐਲਜੇਪੀ ਨੇ ਜੇਡੀ(ਯੂ) ਦਾ ਨੁਕਸਾਨ ਵੀ ਕੀਤਾ ਹੈ, ਕਰੀਬ 30 ਸੀਟਾਂ ‘ਤੇ ਇਸ ਨੇ ਨਿਤੀਸ਼ ਦੀ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਹੈ।
Check Also
ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ
ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਹੋਣਗੇ ਜ਼ਿਲ੍ਹਾ ਪੱਧਰ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : …