ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਡਬਲੂਯ ਬੁੱਸ਼ ਨੇ ਜੋ ਬਿਡੇਨ ਤੇ ਕਮਲਾ ਹੈਰਿਸ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਰਿਪਬਲੀਕਨ ਆਗੂ ਬੁੱਸ਼ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਮੈ ਹੁਣੇ ਹੀ ਰਾਸ਼ਟਰਪਤੀ ਚੁਣੇ ਗਏ ਜੋ ਬਿਡੇਨ ਨਾਲ ਫੋਨ ‘ਤੇ ਗੱਲ ਕੀਤੀ ਹੈ। ਮੈਂ ਉਨ੍ਹਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ ਤੇ ਜਿੱਤ ਉਪਰੰਤ ਦੇਸ਼ ਦੇਸ਼ ਭਗਤੀ ਵਾਲਾ ਸੁਨੇਹਾ ਦੇਣ ਲਈ ਧੰਨਵਾਦ ਕੀਤਾ ਹੈ। ਬੁੱਸ਼ ਨੇ ਕਮਲਾ ਹੈਰਿਸ ਨੂੰ ਵੀ ਫੋਨ ਕਰਕੇ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੇ ਉੱਪ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਦਰਜ ਕੀਤੀ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …