19.3 C
Toronto
Tuesday, October 7, 2025
spot_img
Homeਪੰਜਾਬਫ਼ਰਜ਼ੀ ਬਿੱਲਾਂ ਦਾ ਮਾਮਲਾ

ਫ਼ਰਜ਼ੀ ਬਿੱਲਾਂ ਦਾ ਮਾਮਲਾ

ਮਨਜਿੰਦਰ ਸਿਰਸਾ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਦੇ ਹੁਕਮ
ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਫ਼ਰਜ਼ੀ ਬਿੱਲ ਬਣਾ ਕੇ ਭੁਗਤਾਨ ਦੇ ਮਾਮਲੇ ਵਿਚ ਅਦਾਲਤ ਨੇ ਸਬੰਧਤ ਥਾਣੇ ਨੂੰ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਐੱਫਆਈਆਰ ਦਰਜ ਕਰਕੇ 21 ਨਵੰਬਰ ਨੂੰ ਅਗਲੀ ਸੁਣਵਾਈ ਵਿਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਹਨ। ਜਦਕਿ ਦੂਜੇ ਪਾਸੇ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਕਮੇਟੀ ਨੇ ਕਿਹਾ ਹੈ ਕਿ ਉਸ ਸਮੇਂ ਦੇ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਟੈਂਟ ਹਾਊਸ ਨੂੰ ਕੰਮ ਦੀ ਆਗਿਆ ਦਿੱਤੀ ਗਈ ਸੀ। ਬਤੌਰ ਜਨਰਲ ਸਕੱਤਰ ਉਨ੍ਹਾਂ ਨੇ ਪ੍ਰਧਾਨ ਦੇ ਦਸਤਖ਼ਤਾਂ ਤੋਂ ਬਾਅਦ ਆਪਣੇ ਦਸਤਖ਼ਤ ਕੀਤੇ ਸਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਲੰਘੀ 7 ਨਵੰਬਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਸਬੰਧਤ ਮਾਮਲੇ ਸਬੰਧੀ ਐੱਫਆਈਆਰ ਦਰਜ ਕਰਨ ਦੇ ਹੁਕਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਦੀ ਅਦਾਲਤ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ 2013 ਵਿਚ ਜਨਰਲ ਸਕੱਤਰ ਦੇ ਅਹੁਦੇ ‘ਤੇ ਰਹਿੰਦਿਆਂ 65 ਲੱਖ, 99 ਹਜ਼ਾਰ, 729 ਰੁਪਏ ਦੇ ਫਰਜ਼ੀ ਬਿੱਲਾਂ ਨੂੰ ਮਨਜ਼ੂਰੀ ਦੇਣ ਦੇ ਦੋਸ਼ ਵਿਚ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਸਿਰਸਾ ਦਾ ਪ੍ਰਗਟਾਵਾ : ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਇਨ੍ਹਾਂ ਬਿੱਲਾਂ ਦੇ ਭੁਗਤਾਨ ਵਿਚ ਉਨ੍ਹਾਂ ਦਾ ਹੱਥ ਨਹੀਂ ਹੈ। ਜਿਹੜੇ ਬਿੱਲਾਂ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਬਿੱਲਾਂ ਦੇ ਭੁਗਤਾਨ ਦੀ ਆਗਿਆ ਮਨਜੀਤ ਜੀਕੇ ਨੇ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਇਗੀ ਲਈ ਬਣੇ ਚੈੱਕਾਂ ਤੇ ਆਪਣੇ ਦਸਤਖ਼ਤ ਕੀਤੇ ਸਨ।

RELATED ARTICLES
POPULAR POSTS