ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਾਲ 2020-21 ਲਈ ਮਿਸ਼ਨ 100 ਫੀਸਦੀ ਦੀ ਸ਼ੁਰੂਆਤ ਕੀਤੀ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ 2625 ਟੈਬ ਵੰਡੇ ਅਤੇ 1467 ਸਮਾਰਟ ਸਕੂਲਾਂ ਦਾ ਵਰਚੁਅਲ (ਆਨਲਾਈਨ) ਉਦਘਾਟਨ ਕੀਤਾ। ਮੁੱਖ ਮੰਤਰੀ ਨਾਲ 4000 ਤੋਂ ਵੱਧ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜੁੜੇ ਅਤੇ ਵੈੱਬਐਕਸ, ਫੇਸਬੁੱਕ ਤੇ ਯੂ.ਟਿਊਬ ਰਾਹੀਂ ਸੂਬੇ ਦੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਨਾਨ ਟੀਚਿੰਗ ਅਮਲੇ ਦੇ ਮੈਂਬਰ ਵੀ ਜੁੜੇ। ਕੈਪਟਨ ਨੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀਆਂ 8393 ਅਸਾਮੀਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਛੇਤੀ ਹੀ ਭਰਿਆ ਜਾਵੇਗਾ।
ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ 14064 ਠੇਕੇ ਉਤੇ ਰੱਖੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮਹਿਲਾ ਸਰੀਰਕ ਸਿੱਖਿਆ ਅਧਿਆਪਕਾਂ ਜੋ 50 ਵਰ੍ਹਿਆਂ ਦੀ ਉਮਰ ਤੋਂ ਘੱਟ ਹਨ, ਨੂੰ ਸਵੈ ਰੱਖਿਆ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਸਾਰੀਆਂ ਵਿਦਿਆਰਥਣਾਂ ਨੂੰ ਕਰਾਟੇ ਦੀ ਸਿਖਲਾਈ ਦੇਣ ਦੇ ਸਮਰੱਥ ਬਣਾਇਆ ਜਾ ਸਕੇ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …