Breaking News
Home / ਭਾਰਤ / ਕੰਟਰੋਲ ਰੇਖਾ ‘ਤੇ ਪਾਕਿਸਤਾਨ ਵੱਲੋਂ ਗੋਲੀਬਾਰੀ

ਕੰਟਰੋਲ ਰੇਖਾ ‘ਤੇ ਪਾਕਿਸਤਾਨ ਵੱਲੋਂ ਗੋਲੀਬਾਰੀ

ਭਾਰਤੀ ਸੈਨਾ ਦੇ ਚਾਰ ਜਵਾਨ ਹੋਏ ਸ਼ਹੀਦ, ਤਿੰਨ ਨਾਗਰਿਕਾਂ ਦੀ ਵੀ ਹੋਈ ਮੌਤ

ਸ੍ਰੀਨਗਰ/ ਬਿਊਰੋ ਨਿਊਜ਼
ਪਾਕਿਸਤਾਨੀ ਫੌਜ ਨੇ ਅੱਜ ਫ਼ਿਰ ਸੀਜ਼ਫਾਈਰ ਦੀ ਉਲੰਘਣਾ ਕੀਤੀ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੈਕਟਰ ‘ਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ ਕੀਤੀ ਗਈ ਜਿਸ ‘ਚ ਭਾਰਤੀ ਫੌਜ ਦੇ ਇਕ ਸਬ ਇੰਸਪੈਕਟਰ ਰਾਕੇਸ਼ ਡੋਭਾਲ ਸਮੇਤ ਤਿੰਨ ਹੋਰ ਜਵਾਨ ਸ਼ਹੀਦ ਹੋ ਗਏ ਅਤੇ ਇਕ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਕੇਰਨ ਸੈਕਟਰ ਦੇ ਕੁਪਵਾੜਾ ਤੋਂ ਲੈ ਕੇ ਉੜੀ ਸੈਕਟਰ ਦੇ ਬਾਰਾਮੂਲਾ ਤੱਕ ਪਾਕਿਸਤਾਨੀ ਫੌਜ ਨੇ ਗੋਲੀਬਾਰੀ ਕੀਤੀ। ਇਸ ਹਫ਼ਤੇ ‘ਚ ਇਹ ਦੂਜਾ ਮੌਕਾ ਹੈ ਜਦੋਂ ਪਾਕਿਸਤਾਨੀ ਫੌਜ ਵੱਲੋਂ ਸੀਜ਼ਫਾਈਰ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ। ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਜ ਕੇਰਨ ਸੈਕਟਰ ‘ਚ ਕੁੱਝ ਸ਼ੱਕੀ ਗਤੀਵਿਧੀਆਂ ਦੇਖੀਆਂ ਗਈਆਂ ਸਨ ਅਤੇ ਇਸ ਤੋਂ ਬਾਅਦ ਸਾਰੇ ਜਵਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਭਾਰਤੀ ਫੌਜ ਵੱਲੋਂ ਇਸ ਦਾ ਕਰਾਰਾ ਜਵਾਬ ਦਿੰਦਿਆਂ 8 ਪਾਕਿਸਤਾਨੀ ਫੌਜੀਆਂ ਨੂੰ ਮਾਰ ਗਿਰਾਇਆ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …