ਲੁਧਿਆਣਾ/ਬਿਊਰੋ ਨਿਊਜ਼
ਪੀ.ਏ.ਯੂ. ਦੇ ਬਾਇਓ ਕਮਿਸਟਰੀ ਵਿਭਾਗ ਵਿੱਚ ਪੀ ਐਚ ਡੀ ਦੀ ਖੋਜ ਵਿਦਿਆਰਥਣ ਕੁਮਾਰੀ ਮਨਪ੍ਰੀਤ ਕੌਰ ਨੂੰ ਡਾਕਟਰੇਟ ਦੀ ਖੋਜ ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਸੁਚੇਤਾ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਅਧੀਨ ਆਉਂਦੇ ਵਿਗਿਆਨ ਅਤੇ ਇੰਜਨੀਅਰਿੰਗ ਖੋਜ ਬੋਰਡ ਵੱਲੋਂ ਫਿੱਕੀ ਦੀ ਸਹਾਇਤਾ ਨਾਲ ਚਾਰ ਸਾਲ ਲਈ ਇਹ ਫੈਲੋਸ਼ਿਪ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਕੁਮਾਰੀ ਮਨਪ੍ਰੀਤ ਕੌਰ ਆਪਣਾ ਖੋਜ ਕਾਰਜ ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ ਵਿਭਾਗ ਦੇ ਡਾ. ਸੁਰੇਖਾ ਭਾਟੀਆ ਦੀ ਨਿਗਰਾਨੀ ਹੇਠ ਕਰ ਰਹੇ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਗੁਰਿੰਦਰ ਕੌਰ ਸਾਂਘਾ ਅਤੇ ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਸ਼ੰਮੀ ਕਪੂਰ ਨੇ ਕੁਮਾਰੀ ਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …