
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਦੀ ਕੋਵਿਡ ਸਥਿਤੀ ਵਿਚ ਸੁਧਾਰ ਦਾ ਹਵਾਲਾ ਦਿੰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੂੰ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਛੇਤੀ ਚੋਣਾਂ ਕਰਵਾਈਆਂ ਜਾਣ। ਕਿਉਂਕਿ ਚੋਣਾਂ ‘ਚ ਅਣਉੱਚਿਤ ਦੇਰੀ ਨਾਲ ਸੰਸਥਾ ਦੇ ਪ੍ਰਤੀਨਿਧੀਆਂ ‘ਚ ਨਾਰਾਜ਼ਗੀ ਪੈਦਾ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ।