Breaking News
Home / ਪੰਜਾਬ / ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ

2 ਸਕੇ ਭਰਾਵਾਂ ਦੀ ਚਲੀ ਗਈ ਜਾਨ

ਗੁਰਦਾਸਪੁਰ/ਬਿਊਰੋ ਨਿਊਜ਼
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਪਿੰਡ ਕਲੇਰ ਖ਼ੁਰਦ ਵਿਖੇ ਅੱਜ ਸਵੇਰੇ ਚਿਰਾਂ ਤੋਂ ਚੱਲਦੇ ਜ਼ਮੀਨੀ ਝਗੜੇ ਦੀ ਵਜ੍ਹਾ ਕਾਰਨ ਇਕ ਸਾਬਕਾ ਫ਼ੌਜੀ ਨੇ ਆਪਣੀ ਰਾਈਫ਼ਲ ਨਾਲ ਗੋਲੀਆਂ ਚਲਾ ਕੇ ਦੋ ਸਕੇ ਭਰਾਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਦੋਂ ਕਿ ਦੋ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ‘ਚ ਇਕ ਔਰਤ ਅਤੇ ਮ੍ਰਿਤਕ ਵਿਅਕਤੀ ਦਾ ਲੜਕਾ ਸ਼ਾਮਲ ਹੈ। ਪੁਲਿਸ ਥਾਣਾ ਸੇਖਵਾਂ ਦੇ ਐਸ. ਐਚ. ਓ. ਲਖਵਿੰਦਰ ਸਿੰਘ ਅਤੇ ਡੀ. ਐਸ. ਪੀ. ਬਟਾਲਾ ਗੁਰਦੀਪ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਪੁਲਿਸ ਕਾਰਵਾਈ ਸ਼ੁਰੂ ਕਰ ਕੇ ਦੋਹਾਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਡੀ. ਐਸ. ਪੀ. ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਵੇਗੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …