ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਵਿੱਚ ਅਜੇ ਕੋਈ ਫੇਰ-ਬਦਲ ਨਹੀਂ ਕੀਤਾ ਜਾ ਰਿਹਾ। ਇਸ ਸਬੰਧੀ ਜਾਣਕਾਰੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ। ਇਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਤੇ ਕੈਬਨਿਟ ਵਿੱਚ ਫੇਰ-ਬਦਲ ਬਾਰੇ ਚਰਚਾ ਚੱਲ ਰਹੀ ਸੀ। ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਬਦਲਾਅ ਦੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ ਹੈ। ਇਸੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਬਾ ਕਾਂਗਰਸ ਤੇ ਸੂਬਾ ਮੰਤਰੀ ਮੰਡਲ ਵਿੱਚ ਕਿਸੇ ਵੀ ਬਦਲਾਅ ਦੀ ਕੋਈ ਯੋਜਨਾ ਨਹੀਂ। ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਸਮੇਂ-ਸਮੇਂ ‘ਤੇ ਆਪਣੀਆਂ ਲੋੜਾਂ ਮੁਤਾਬਕ ਨਵੇਂ ਫੈਸਲੇ ਲੈਂਦੀ ਰਹਿੰਦੀ ਹੈ, ਪਰ ਫਿਲਹਾਲ ਸੂਬਾ ਕਾਂਗਰਸ ਪਾਰਟੀ ਤੇ ਮੰਤਰੀ ਮੰਡਲ ਵਿੱਚ ਤਬਦੀਲੀ ਕਰਨ ਦੀ ਕੋਈ ਪਲਾਨਿੰਗ ਨਹੀਂ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।