Breaking News
Home / ਭਾਰਤ / ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

ਅਗਵਾ ਕਰਨ ਤੋਂ ਬਾਅਦ ਕਤਲ ਦੇ ਮਾਮਲੇ ਵਿਚ ਘਿਰੇ ਹੋਏ ਹਨ ਸਾਬਕਾ ਡੀਜੀਪੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿੰਘ ਸੈਣੀ ਦੀ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਲੰਘੀ 15 ਸਤੰਬਰ ਨੂੰ ਸੈਣੀ ਨੂੰ ਗ੍ਰਿਫਤਾਰੀ ਤੋਂ ਅੰਤ੍ਰਿਮ ਰਾਹਤ ਦਿੱਤੀ ਸੀ ਅਤੇ ਚਾਰ ਹਫ਼ਤਿਆਂ ਲਈ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਅੱਗੇ ਪਾ ਦਿੱਤੀ ਸੀ। ਬੈਂਚ ਨੇ ਕਿਹਾ ਸੀ ਕਿ ਇਹ ਮਾਮਲਾ 1991 ਦਾ ਹੈ ਅਤੇ 30 ਸਾਲਾਂ ਬਾਅਦ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਜਲਦੀ ਕਿਉਂ ਹੈ। ਬੈਂਚ ਨੇ ਅੱਗੇ ਕਿਹਾ ਸੀ ਕਿ ਅਗਲੇ ਹੁਕਮਾਂ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ ਸੁਪਰੀਮ ਕੋਰਟ ਨੇ ਸੈਣੀ ਨੂੰ ਇਸ ਮਾਮਲੇ ਦੀ ਜਾਂਚ ਵਿਚ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਲਈ ਕਿਹਾ ਸੀ।

Check Also

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ

ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …