
ਪੁਲਿਸ ਨੂੰ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਆਸ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ 11 ਕਿਲੋ ਹੈਰੋਇਨ, 11 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਕਾਰ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ. ਐਸ. ਪੀ. ਡਾ. ਸੰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਣਜੀਤ ਸਿੰਘ, ਹਰਜਿੰਦਰਪਾਲ, ਸੰਜੀਤ ਅਤੇ ਕਿਸ਼ਨ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਤਿੰਨ ਵਿਅਕਤੀ ਫਿਰੋਜ਼ਪੁਰ ਅਤੇ ਇਕ ਰਾਜਸਥਾਨ ਦੇ ਗੰਗਾਨਗਰ ਨਾਲ ਸਬੰਧਤ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਜ਼ਾਰ ਵਿਚ ਕੀਮਤ 50 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਐਸ.ਐਸ.ਪੀ. ਹੋਰਾਂ ਦੱਸਿਆ ਕਿ ਇਹ ਨਸ਼ਾ ਤਸਕਰ ਦੋਆਬੇ ਦੇ ਵੱਖ-ਵੱਖ ਖੇਤਰਾਂ ਵਿਚ ਨਸ਼ੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੜੇ ਗਏ ਤਸਕਰਾਂ ਕੋਲੋਂ ਵੀ ਅਹਿਮ ਸੁਰਾਗ ਮਿਲਣ ਦੀ ਆਸ ਹੈ।