
ਲੌਕਡਾਊਨ ਦੌਰਾਨ ਭਲਾਈ ਕਾਰਜਾਂ ਕਰਕੇ ਸੋਨੂੰ ਸੂਦ ਦੀ ਹੋਈ ਸ਼ਲਾਘਾ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਵੱਲੋਂ ਫਿਲਮ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸੂਬੇ ਦਾ ‘ਆਈਕਨ’ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਮੁੱਖ ਚੋਣ ਕਮਿਸ਼ਨ ਨੂੰ ਮਤਾ ਭੇਜਿਆ ਗਿਆ ਸੀ, ਜਿਸਦੀ ਮਨਜ਼ੂਰੀ ਦੇ ਦਿੱਤੀ ਗਈ। ਮੋਗਾ ਨਾਲ ਸਬੰਧਤ ਸੋਨੂੰ ਸੂਦ ਤਾਲਾਬੰਦੀ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਮਦਦ ਕਰਕੇ ਸੁਰਖੀਆਂ ਵਿਚ ਆਏ ਸਨ। ਜ਼ਿਕਰਯੋਗ ਹੈ ਕਿ ਸੋਨੂੰ ਸੂਦ ਨੇ ਪੰਜਾਬੀ, ਹਿੰਦੀ ਅਤੇ ਤਾਮਿਲ ਸਮੇਤ ਕਈ ਭਾਰਤੀ ਭਾਸ਼ਾਵਾਂ ਵਿਚ ਬਣੀਆਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਫਿਲਮਾਂ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਸੋਨੂ ਸੂਦ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ।