ਇਕ ਮਹਿਲਾ ਨੇ ਬੈਂਸ ‘ਤੇ ਲਗਾ ਦਿੱਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ
ਬੱਧਨੀ ਕਲਾਂ/ਬਿਊਰੋ ਨਿਊਜ਼
ਪੰਜਾਬ ਨੂੰ ਬੰਜਰ ਹੋਣ ਅਤੇ ਕੰਗਾਲੀ ਤੋਂ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ‘ਪੰਜਾਬ ਅਧਿਕਾਰ ਯਾਤਰਾ’ ਸ਼ੁਰੂ ਕੀਤੀ ਗਈ ਹੈ। ਇਹ ਯਾਤਰਾ ਲੰਘੇ ਕੱਲ੍ਹ ਹਰੀਕੇ ਪੱਤਣ ਤੋਂ ਸ਼ੁਰੂ ਹੋਈ ਸੀ ਅਤੇ ਅੱਜ ਇਸਦਾ ਬੱਧਨੀ ਕਲਾਂ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਹੋਇਆ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸੰਵਿਧਾਨਕ ਹੱਕਾਂ ਲਈ ਕਿਸੇ ਵੀ ਤਰ੍ਹਾਂ ਦਾ ਬਲੀਦਾਨ ਦੇਣ ਤੋਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਕੀਮਤ ਵਸੂਲਣ ਲਈ ਜਾਂ ਪਾਣੀ ਨਾ ਦੇਣ ਲਈ ਆਖ਼ਰੀ ਦਮ ਤੱਕ ਲੜਾਈ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਜੇਕਰ ਰਾਜਸਥਾਨ ਮਾਰਬਲ ਪੱਥਰ ਤੋਂ ਅਤੇ ਮੱਧ ਪ੍ਰਦੇਸ਼ ਸਾਗਵਾਨ ਲੱਕੜ ਤੋਂ ਕੀਮਤ ਵਸੂਲ ਸਕਦਾ ਹੈ ਤਾਂ ਪੰਜਾਬ ਆਪਣਾ ਪਾਣੀ ਮੁਫ਼ਤ ਕਿਉਂ ਦੇਵੇ। ਉਧਰ ਦੂਜੇ ਪਾਸੇ ਲੁਧਿਆਣਾ ਦੀ ਇਕ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜਾਇਦਾਦ ਦਾ ਕੋਈ ਮਸਲਾ ਹੱਲ ਕਰਵਾਉਣ ਨੂੰ ਲੈ ਕੇ ਬੈਂਸ ਨੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ। ਪੀੜਤ ਮਹਿਲਾ ਦਾ ਕਹਿਣਾ ਹੈ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਖੁਦਕੁਸ਼ੀ ਕਰ ਲਵੇਗੀ। ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਹੋ ਗਈ ਹੈ ਅਤੇ ਬੈਂਸ ਵਲੋਂ ਇਨ੍ਹਾਂ ਇਲਜ਼ਾਮਾਂ ਦਾ ਖੰਡਨ ਕੀਤਾ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …