ਰਾਹੁਲ ਨੇ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਡਾਵਾਂਡੋਲ ਹੋ ਰਹੀ ਆਰਥਿਕ ਸਥਿਤੀ ਨੂੰ ਦੇਖਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਕਿਹਾ ਕਿ ਸਮਝ ਨਹੀਂ ਆ ਰਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਦਾ ਵਿਕਾਸ ਹੋ ਰਿਹਾ ਹੈ ਜਾਂ ਫਿਰ ਵਿਨਾਸ਼। ਉਨ੍ਹਾਂ ਕਿਹਾ ਕਿ ਜੀ. ਡੀ. ਪੀ. ਤਾਂ ਪਹਿਲਾਂ ਹੀ ਗਿਰਾਵਟ ਵੱਲ ਸੀ ਅਤੇ ਬੇਰੁਜ਼ਗਾਰੀ ਸਿਖਰਾਂ ਨੂੰ ਛੂਹ ਰਹੀ ਹੈ। ਪਰ ਹੁਣ ਤਾਂ ਮਹਿੰਗਾਈ ਵੀ ਅਸਮਾਨ ਛੂਹਣ ਲੱਗੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਮਾਜਿਕ ਨਿਆਂ ਨੂੰ ਕੁਚਲਿਆ ਜਾ ਰਿਹਾ ਹੈ। ਇਸ ਨਾਲ ਜਿਹੜੇ ਹਾਲਾਤ ਬਣ ਰਹੇ ਹਨ, ਉਨ੍ਹਾਂ ਨੂੰ ਦੇਖਦਿਆਂ ਲੋਕਾਂ ਦਾ ਹੌਸਲਾ ਟੁੱਟ ਰਿਹਾ ਹੈ ਅਤੇ ਸਰਕਾਰ ਤੋਂ ਉਨ੍ਹਾਂ ਦਾ ਯਕੀਨ ਖ਼ਤਮ ਹੋ ਰਿਹਾ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …