Breaking News
Home / ਪੰਜਾਬ / ਮਾਣਹਾਨੀ ਮਾਮਲੇ ‘ਚ ਸੁਖਬੀਰ ਬਾਦਲ ਖਿਲਾਫ ਜ਼ਮਾਨਤੀ ਵਾਰੰਟ ਜਾਰੀ

ਮਾਣਹਾਨੀ ਮਾਮਲੇ ‘ਚ ਸੁਖਬੀਰ ਬਾਦਲ ਖਿਲਾਫ ਜ਼ਮਾਨਤੀ ਵਾਰੰਟ ਜਾਰੀ

Image Courtesy :jagbani(punjabkesari)

ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਨਵੰਬਰ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਬੀਰ ਬਾਦਲ ਖ਼ਿਲਾਫ਼ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪੁਰਾਣੇ ਮਾਣਹਾਨੀ ਕੇਸ ਦੀ ਸੁਣਵਾਈ ਕਰਦਿਆਂ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਨੇ ਬਾਦਲ ਦੇ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ‘ਤੇ ਪਾ ਦਿੱਤੀ ਹੈ। ਧਿਆਨ ਰਹੇ ਕਿ ਸੁਖਬੀਰ ਬਾਦਲ ਖ਼ਿਲਾਫ਼ ਧਾਰਮਿਕ ਜਥੇਬੰਦੀ ਅਖੰਡ ਕੀਰਤਨੀ ਜਥੇ ਅਤੇ ਉਸ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਜਨਵਰੀ 2017 ਵਿਚ ਕੇਸ ਫਾਈਲ ਕੀਤਾ ਗਿਆ ਸੀ। ਸ਼ਿਕਾਇਤਕਰਤਾ ਰਾਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਸੁਖਬੀਰ ਨੇ ਜਥੇ ਦੇ ਖ਼ਿਲਾਫ਼ ਬਿਆਨ ਦਿੱਤਾ ਸੀ, ਜਿਸ ਕਰਕੇ ਉਨ੍ਹਾਂ ਦੀ ਜਥੇਬੰਦੀ ਦਾ ਅਕਸ ਖਰਾਬ ਹੋਇਆ ਹੈ।

Check Also

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ …