
ਆਮ ਆਦਮੀ ਪਾਰਟੀ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਅਕਾਲੀ ਦਲ ਦੇ ਬੁਲਾਰੇ ਨਾ ਬਣਨ।
‘ਆਪ’ ਦੇ ਵਿਧਾਇਕ ਮੀਤ ਹੇਅਰ ਤੇ ਅਨਮੋਲ ਗਗਨ ਮਾਨ ਨੇ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜਥੇਦਾਰ ਕੋਲ ਅਕਾਲ ਤਖਤ ਸਾਹਿਬ ਦੀ ਜੋ ਪਦਵੀ ਹੈ, ਉਹ ਇਸ ਨੂੰ ਕਾਇਮ ਰੱਖਣ। ਇਸ ਮੌਕੇ ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਦਾ ਪੰਜਾਬ ਆਉਣ ‘ਤੇ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ। ਅਨਮੋਲ ਗਗਨ ਮਾਨ ਨੇ ਕਿਹਾ ਕਿ ਜੇਪੀ ਨੱਢਾ ਜਦ ਪੰਜਾਬ ਆਉਣ ਤਾਂ ਉਹ ਬਾਦਲ ਅਤੇ ਕੈਪਟਨ ਨੂੰ ਵੀ ਨਾਲ ਲੈ ਕੇ ਆਉਣ। ਮੀਤ ਹੇਅਰ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਲਈ 26 ਅਤੇ 27 ਨਵੰਬਰ ਨੂੰ ਦਿੱਲੀ ਪਹੁੰਚਣਗੇ।