ਔਖੀ ਹੋਈ ਭਾਜਪਾ ਬੋਲੀ – ਸਾਨੂੰ ਜਥੇਦਾਰ ਤੋਂ ਕਿਸੇ ਵੀ ਸਰਟੀਫਿਕੇਟ ਦੀ ਲੋੜ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਕੇਂਦਰ ‘ਚ ਈ.ਵੀ.ਐਮ. ਸਰਕਾਰ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਤੋਂ ਭਾਜਪਾ ਔਖੀ ਹੋ ਗਈ ਹੈ ਅਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਹੈ ਕਿ ਸਾਨੂੰ ਜਥੇਦਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਗਰੇਵਾਲ ਨੇ ਕਿਹਾ ਕਿ ਜਥੇਦਾਰ ਮਾਨਸਿਕ ਤੌਰ ਉਤੇ ਬਿਮਾਰ ਨਜ਼ਰ ਆ ਰਹੇ ਹਨ ਅਤੇ ਉਹ ਆਪਣੀ ਨੌਕਰੀ ਬਚਾਉਣ ਲ਼ਈ ਅਜਿਹੇ ਬਿਆਨ ਦੇ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਬਿਹਾਰ ਦੇ ਚੋਣ ਨਤੀਜਿਆਂ ਤੋਂ ਅਕਾਲੀ ਦਲ ਘਬਰਾਇਆ ਹੋਇਆ ਹੈ ਅਤੇ ਜਥੇਦਾਰ ਕੋਲੋਂ ਅਜਿਹੇ ਬਿਆਨ ਦੁਆਏ ਜਾ ਰਹੇ ਹਨ। ਧਿਆਨ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਕੇਂਦਰ ਵਿਚ ਈ.ਵੀ.ਐਮ. ਸਰਕਾਰ ਬੈਠੀ ਹੈ ਅਤੇ ਉਸ ਕੋਲੋਂ ਕੋਈ ਵੀ ਉਮੀਦ ਨਹੀਂ ਰੱਖਣੀ ਚਾਹੀਦੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …