Breaking News
Home / ਪੰਜਾਬ / ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜ ਕੇ ਚਾਅ ਪੂਰਾ ਕਰ ਲਵੇ ਭਾਜਪਾ

ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜ ਕੇ ਚਾਅ ਪੂਰਾ ਕਰ ਲਵੇ ਭਾਜਪਾ

Image Courtesy :jagbani(punjabkesari)

ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਦਲ ਲਈ ਭਾਜਪਾ ਕੋਈ ਚੁਣੌਤੀ ਨਹੀਂ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜ ਕੇ ਭਾਜਪਾ ਹੁਣ ਚਾਅ ਪੂਰਾ ਕਰ ਲਵੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਚ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਬਾਦਲ ਨੇ ਆਖਿਆ ਕਿ ਪੰਜਾਬ ਭਾਜਪਾ ਸੂਬੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜ ਕੇ ਆਪਣੀ ਇੱਛਾ ਪੂਰੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਸਤੇ ਭਾਜਪਾ ਕੋਈ ਚੁਣੌਤੀ ਨਹੀਂ ਹੈ। ਲੋਕ ਜਾਣਦੇ ਹਨ ਕਿ ਪੰਜਾਬੀਆਂ ਦੇ ਹਿੱਤ ਕਿਹਨਾਂ ਦੇ ਹੱਥਾਂ ਵਿਚ ਸੁਰੱਖਿਅਤ ਹਨ। ਕਾਂਗਰਸ ਵਿੱਚ ਲੀਡਰਸ਼ਿਪ ਸੰਕਟ ਦੀ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਯੋਗ ਚਿਹਰਾ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦਾ ਪੰਜਾਬ ਵਿੱਚੋਂ ਜਲਦੀ ਹੀ ਆਧਾਰ ਖਤਮ ਹੋ ਜਾਵੇਗਾ, ਕਿਉਂਕਿ ਮੌਜੂਦਾ ਕਾਂਗਰਸ ਸਰਕਾਰ ਨੇ ਸੂਬੇ ਦੇ ਹਿੱਤਾਂ ਅਤੇ ਪੰਜਾਬ ਦੇ ਲੋਕਾਂ ਵਾਸਤੇ ਕੁਝ ਨਹੀਂ ਕੀਤਾ ਹੈ।

Check Also

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਖੰਨਾ ’ਚ ਹੋਈ ਅਹਿਮ ਮੀਟਿੰਗ

ਪੰਧੇਰ ਬੋਲੇ : ਮੁੱਖ ਮੰਤਰੀ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦਾ ਵਿਰੋਧ ਰਹੇਗਾ ਜਾਰੀ ਖੰਨਾ/ਬਿਊਰੋ ਨਿਊਜ਼ …