ਹੁਣ ਸ਼ਹੀਦ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਵੀ ਮਿਲ ਸਕੇਗੀ ਨੌਕਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਸ਼ਹੀਦ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਲਈ ਨੀਤੀ ਵਿਚ ਬਦਲਾਅ ਕੀਤਾ ਹੈ। ਹੁਣ ਸਰਕਾਰ ਨੇ ਫੈਸਲਾ ਕੀਤਾ ਕਿ ਗਲਵਾਨ ਘਾਟੀ ਵਿਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਵਿਆਹੇ ਭੈਣ-ਭਰਾਵਾਂ ਨੂੰ ਸਟੇਟ ਸਰਵਿਸਜ਼ ਵਿਚ ਨੌਕਰੀ ਦਿੱਤੀ ਜਾਵੇਗੀ। ਇਹ ਫੈਸਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਵੱਲੋਂ ਸਿਪਾਹੀ ਗੁਰਤੇਜ ਸਿੰਘ, ਸਿਪਾਹੀ ਗੁਰਬਿੰਦਰ ਸਿੰਘ ਤੇ ਸਲੀਮ ਖ਼ਾਨ ਦੀ ਦੇਸ਼ ਲਈ ਕੁਰਬਾਨੀ ਦੇ ਸਨਮਾਨ ਵਜੋਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸੋਧ ਤੋਂ ਪਹਿਲਾਂ ਸਿਰਫ ਨਿਰਭਰ ਮਾਪੇ ਜਾਂ ਭੈਣ-ਭਰਾਵਾਂ ਨੂੰ ਹੀ ਨੌਕਰੀ ਦਿੱਤੀ ਜਾਂਦੀ ਸੀ। ਇਸੇ ਦੌਰਾਨ ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਵਿਘਨ ਦੇ ਮੱਦੇਨਜ਼ਰ ਪੰਜਾਬ ਸਟੇਟ ਕੌਂਸਲ ਫ਼ਾਰ ਐਗਰੀਕਲਚਰ ਐਕਟ, 2017 ਨੂੰ 30, ਜੂਨ 2021 ਤੱਕ ਲਾਗੂ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬੇ ਵਿਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਪੰਜਾਬ ਕੈਬਨਿਟ ਨੇ ਅੱਜ ਅੰਤਰਰਾਜੀ ਪਰਵਾਸੀ ਮਜ਼ਦੂਰ ਨਿਯਮਾਂ ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …