ਭਗਵੰਤ ਮਾਨ ਨੇ ਕਿਹਾ – ਕੈਪਟਨ ਦਾ ਕਿਸਾਨ ਵਿਰੋਧੀ ਚਿਹਰਾ ਆਇਆ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਸੀਂ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਨਹੀਂ ਹਾਂ। ਪਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਆੜ੍ਹਤੀਆਂ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਰਿਸ਼ਤੇ ਦੀ ਕਾਇਮੀ ਲਈ ਕੋਈ ਵਿਧੀ-ਵਿਧਾਨ ਤਾਂ ਬਣਾਉਣਾ ਪਵੇਗਾ। ਕੈਪਟਨ ਦੇ ਇਸ ਬਿਆਨ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਸਖਤ ਨਿਖੇਧੀ ਕੀਤੀ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਦੇ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਇਸ ਨਾਲ ਕੈਪਟਨ ਦਾ ਕਿਸਾਨ ਵਿਰੋਧੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕੈਪਟਨ ਵਲੋਂ ਅਜਿਹਾ ਬਿਆਨ ਦੇਣਾ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਵਾਰੀ-ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਲਈ ਹੀ ਕੰਮ ਕਰਦੇ ਆਏ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …