4.3 C
Toronto
Friday, November 7, 2025
spot_img
Homeਪੰਜਾਬਸਮਰਾਲਾ ਰੇਲਵੇ ਸਟੇਸ਼ਨ 'ਤੇ ਧਰਨਾ ਦੇ ਰਹੇ ਕਿਸਾਨ ਦੀ ਮੌਤ

ਸਮਰਾਲਾ ਰੇਲਵੇ ਸਟੇਸ਼ਨ ‘ਤੇ ਧਰਨਾ ਦੇ ਰਹੇ ਕਿਸਾਨ ਦੀ ਮੌਤ

Image Courtesy :jagbani(punjabkesari)

49 ਦਿਨਾਂ ਤੋਂ ਲਗਾਤਾਰ ਧਰਨੇ ‘ਚ ਸ਼ਮੂਲੀਅਤ ਕਰਦਾ ਆ ਰਿਹਾ ਸੀ ਗੁਰਮੀਤ ਸਿੰਘ
ਸਮਰਾਲਾ/ਬਿਊਰੋ ਨਿਊਜ਼
ਲੁਧਿਆਣਾ ਦੇ ਸਮਰਾਲਾ ਰੇਲਵੇ ਸਟੇਸ਼ਨ ‘ਤੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ 49 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਵਿਚ ਸ਼ਾਮਲ ਇਕ ਕਿਸਾਨ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਰੀਬ 55 ਕੁ ਸਾਲਾ ਮ੍ਰਿਤਕ ਕਿਸਾਨ ਗੁਰਮੀਤ ਸਿੰਘ ਮਾਛੀਵਾੜਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਸਰਗਰਮ ਵਰਕਰ ਸੀ। ਉਹ ਕਿਸਾਨੀ ਸੰਘਰਸ਼ ‘ਚ ਪਹਿਲੇ ਦਿਨ ਤੋਂ ਹੀ ਲਗਾਤਾਰ ਸ਼ਮੂਲੀਅਤ ਕਰਦਾ ਆ ਰਿਹਾ ਸੀ। ਅੱਜ ਸਵੇਰੇ ਜਦੋਂ ਉਹ ਸਟੇਸ਼ਨ ‘ਤੇ ਇਕੱਤਰ ਕਿਸਾਨਾਂ ਨੂੰ ਧਾਰਮਿਕ ਵਿਚਾਰ ਸੁਣਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਹੈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਦੋਵੇਂ ਪੁੱਤਰ ਵਿਦੇਸ਼ ਵਿਚ ਹਨ। ਕਿਸਾਨ ਜਥੇਬੰਦੀਆਂ ਮ੍ਰਿਤਕ ਕਿਸਾਨ ਲਈ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ।

RELATED ARTICLES
POPULAR POSTS