ਹੁਣ ਕਿਹਾ, ਪੇਂਡੂ ਕੇਂਦਰਾਂ ਤੋਂ ਵੀ ਜਾਰੀ ਰਹੇਗੀ ਝੋਨੇ ਦੀ ਖਰੀਦ
ਮਾਨਸਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਝੋਨੇ ਦੀ ਖਰੀਦ ਅਤੇ ਭੰਡਾਰਨ ਲੰਘੀ 16 ਨਵੰਬਰ ਨੂੰ ਬੰਦ ਕਰ ਦਿੱਤਾ ਸੀ। ਹੁਣ ਸਰਕਾਰ ਨੇ ਯੂ ਟਰਨ ਲੈਂਦਿਆਂ ਇਸ ਨੂੰ ਅੱਜ ਮੁੜ ਚਾਲੂ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਦੇ ਤਿੰਨ ਮੰਤਰੀਆਂ ਵਲੋਂ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਰੱਖੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਤਿੰਨ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਪਹਿਲਾਂ ਦੀ ਤਰ੍ਹਾਂ ਫਸਲ ਨੂੰ ਹਰ ਖਰੀਦ ਕੇਂਦਰ ਵਿਚੋਂ ਹੀ ਖਰੀਦਿਆ ਜਾਵੇਗਾ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …