Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

Image Courtesy :jagbani(punjabkesari)

26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਲਈ ਤਿਆਰੀਆਂ ਸ਼ੁਰੂ
ਕਿਸਾਨ ਆਗੂਆਂ ਨੇ ਕਿਹਾ – ਨੱਢਾ ਨੂੰ ਪੰਜਾਬ ‘ਚ ਕਿਸੇ ਵੀ ਦਫਤਰ ਦਾ ਉਦਘਾਟਨ ਨਹੀਂ ਕਰਨ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ 26 ਤੇ 27 ਨਵੰਬਰ ਨੂੰ ਕਿਸਾਨਾਂ ਵਲੋਂ ਦਿੱਲੀ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਵਿਚ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਮਾਲ ਗੱਡੀਆਂ ਚੱਲਣ ਦੇਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਪਹਿਲ ਨਹੀਂ ਕਰ ਰਹੀ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਮਾਲ ਗੱਡੀਆਂ ਚਲਾਉਂਦੀ ਹੈ ਤਾਂ ਉਹ ਸਵਾਰੀਆਂ ਵਾਲੀਆਂ ਗੱਡੀਆਂ ਚਲਾਉਣ ਬਾਰੇ ਤੁਰੰਤ ਮੀਟਿੰਗ ਸੱਦਣਗੇ ਅਤੇ ਇਸ ਬਾਰੇ ਫੈਸਲਾ ਲੈਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਜਿਵੇਂ ਚੱਲ ਰਿਹਾ ਹੈ, ਉਵੇਂ ਹੀ ਚੱਲਦਾ ਰਹੇਗਾ ਅਤੇ ਕਿਸਾਨ ਟਰੈਕਟਰ ਟਰਾਲੀਆਂ ‘ਤੇ ਪਹੁੰਚ ਕਰਕੇ ਦਿੱਲੀ ਦੇ ਘਿਰਾਓ ਵਿਚ ਸ਼ਾਮਲ ਹੋਣਗੇ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਭਾਜਪਾ ਪ੍ਰਧਾਨ ਨੱਢਾ ਨੂੰ ਪੰਜਾਬ ਵਿਚ ਕਿਸੇ ਵੀ ਦਫਤਰ ਦਾ ਉਦਘਾਟਨ ਨਹੀਂ ਕਰਨ ਦਿੱਤਾ ਜਾਵੇਗਾ। ਇਸੇ ਦੌਰਾਨ ਆਲ ਇੰਡੀਆ ਕਿਸਾਨ ਜਥੇਬੰਦੀਆਂ ਵੱਲੋਂ ‘ਸੰਯੁਕਤ ਕਿਸਾਨ ਮੋਰਚਾ’ ਬਣਾਇਆ ਗਿਆ ਹੈ, ਜਿਸ ਦੀ ਭਲਕੇ 19 ਨਵੰਬਰ ਨੂੰ ਚੰਡੀਗੜ੍ਹ ਵਿਚ ਮੀਟਿੰਗ ਹੋਏਗੀ ਜਿਸ ਵਿਚ ਸਾਰੇ ਸੂਬਿਆਂ ਦੇ ਕਿਸਾਨ ਆਗੂ ਹਿੱਸਾ ਲੈਣਗੇ। ਇਹ ਵੀ ਦੱਸਿਆ ਗਿਆ ਕਿ 21 ਨਵੰਬਰ ਨੂੰ ਜ਼ਿਲ੍ਹਾ ਪੱਧਰ ‘ਤੇ ਵੀ ਕਿਸਾਨ ਯੂਨੀਅਨਾਂ ਵਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ। ਕਿਸਾਨਾਂ ਨੇ ਇਹ ਵੀ ਕਿਹਾ ਕਿ ਸਾਡੀ ਲੜਾਈ ਕੇਂਦਰ ਦੀ ਮੋਦੀ ਸਰਕਾਰ ਨਾਲ ਹੈ ਅਤੇ ਹਰਿਆਣੇ ਦੀ ਸਰਕਾਰ ਸਾਡੇ ਨਾਲ ਪੰਗਾ ਨਾ ਲਵੇ। ਧਿਆਨ ਰਹੇ ਕਿ ਪੰਜਾਬ ਦੇ ਤਿੰਨ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਕਿਸਾਨ ਆਗੂਆਂ ਨੂੰ ਮਿਲੇ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …