-4.7 C
Toronto
Wednesday, December 3, 2025
spot_img
Homeਦੁਨੀਆਅਮਰੀਕੀ ਕੰਪਨੀ ਫਾਇਜ਼ਰ ਵੱਲੋਂ ਤਿਆਰ ਕਰੋਨਾ ਵੈਕਸੀਨ ਦੀ ਡਲਿਵਰੀ ਜਲਦੀ

ਅਮਰੀਕੀ ਕੰਪਨੀ ਫਾਇਜ਼ਰ ਵੱਲੋਂ ਤਿਆਰ ਕਰੋਨਾ ਵੈਕਸੀਨ ਦੀ ਡਲਿਵਰੀ ਜਲਦੀ

Image Courtesy :indiatvnews

ਦਿੱਲੀ ਵਿੱਚ ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਨਿਆਂ ਤਾਂ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ
ਵਾਸ਼ਿੰਗਟਨ/ਬਿਊਰੋ ਨਿਊਜ਼
ਜੇਕਰ ਸਭ ਕੁਝ ਠੀਕ ਰਿਹਾ ਤਾਂ ਅਮਰੀਕੀ ਕੰਪਨੀ ਫਾਇਜ਼ਰ ਤੇ ਬਾਇਓਐੱਨਟੈੱਕ ਵੱਲੋਂ ਵਿਕਸਤ ਕਰੋਨਾ ਵੈਕਸੀਨ ਦੀ ਡਲਿਵਰੀ ਕ੍ਰਿਸਮਸ ਤੋਂ ਪਹਿਲਾਂ ਸ਼ੁਰੂ ਹੋ ਸਕਦੀ ਹੈ। ਫਾਇਜ਼ਰ ਵੱਲੋਂ ਤਿਆਰ ਵੈਕਸੀਨ ਟਰਾਇਲ ਦੇ ਤੀਜੇ ਤੇ ਆਖਰੀ ਗੇੜ ਮਗਰੋਂ ਕਰੋਨਾ ਮਰੀਜ਼ਾਂ ‘ਤੇ 95 ਫੀਸਦ ਅਸਰਦਾਰ ਦੱਸੀ ਗਈ ਹੈ ਤੇ ਇਸ ਦੇ ਕੋਈ ਗੰਭੀਰ ਵਿਗਾੜ ਵੀ ਨਜ਼ਰ ਨਹੀਂ ਆਏ। ਬਾਇਓਐੱਨਟੈੱਕ ਦੇ ਮੁੱਖ ਕਾਰਜਕਾਰੀ ਅਧਿਕਾਰੀ ਉਗੁਰ ਸਾਹੀਨ ਨੇ ਕਿਹਾ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਕ੍ਰਿਸਮਸ ਤੋਂ ਪਹਿਲਾਂ ਵੈਕਸੀਨ ਦੀ ਡਲਿਵਰੀ ਸ਼ੁਰੂ ਹੋ ਜਾਵੇਗੀ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਦੇ ਜੁਰਮਾਨੇ ਨੂੰ 500 ਰੁਪਏ ਤੋਂ ਵਧਾ ਕੇ 2000 ਰੁਪਏ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਂ ਸਾਰੀਆਂ ਧਾਰਮਿਕ, ਸਮਾਜਿਕ, ਰਾਜਨੀਤਕ ਪਾਰਟੀਆਂ ਤੇ ਸੰਗਠਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੜਕਾਂ ‘ਤੇ ਲੋਕਾਂ ਨੂੰ ਮਾਸਕ ਵੰਡਣ।

RELATED ARTICLES
POPULAR POSTS