14.2 C
Toronto
Tuesday, April 28, 2026
spot_img
Homeਭਾਰਤਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ

Image Courtesy :jagbani(punjabkesari)

ਦਿੱਲੀ ਕਮੇਟੀ ਦੇ ਦੋ ਮੈਂਬਰਾਂ ਨੇ ਸੁਖਬੀਰ ਬਾਦਲ ਨੂੰ ਭੇਜੇ ਆਪਣੇ ਅਸਤੀਫੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਿੰਦਰਪਾਲ ਸਿੰਘ ਤੇ ਜਤਿੰਦਰ ਸਿੰਘ ਸਾਹਨੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ੇ ਦੇ ਦਿੱਤੇ ਹਨ। ਦੋਵਾਂ ਆਗੂਆਂ ਨੇ ਅਕਾਲੀ ਦਲ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ਵਾਲੀ ਸਾਂਝੀ ਚਿੱਠੀ ਭੇਜੀ ਹੈ। ਹਰਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਕੁੱਝ ਦਿਨ ਆਰਾਮ ਕਰਕੇ ਤੇ ਸਾਥੀਆਂ ਨਾਲ ਸਲਾਹ ਮਸ਼ਵਰੇ ਮਗਰੋਂ ਅਗਲਾ ਕਦਮ ਚੁੱਕਣਗੇ। ਜ਼ਿਕਰਯੋਗ ਹੈ ਕਿ ਜਤਿੰਦਰ ਸਿੰਘ ਸਾਹਨੀ ਪਹਿਲਾਂ ਵੀ ਦਲ ਬਦਲੀ ਕਰਦੇ ਰਹੇ ਹਨ। ਅਸਤੀਫ਼ੇ ਦੇਣ ਮਗਰੋਂ ਦੋਵੇਂ ਮੈਂਬਰ ਹੁਣ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸੰਪਰਕ ਵਿੱਚ ਦੱਸੇ ਜਾ ਰਹੇ ਹਨ।

RELATED ARTICLES
POPULAR POSTS