Breaking News
Home / Uncategorized / ਲੋਕ ਇਨਸਾਫ ਪਾਰਟੀ ਦੀ ‘ਪੰਜਾਬ ਅਧਿਕਾਰ ਯਾਤਰਾ’ ਦਾ ਮੁਹਾਲੀ ‘ਚ ਭਰਵਾਂ ਸਵਾਗਤ

ਲੋਕ ਇਨਸਾਫ ਪਾਰਟੀ ਦੀ ‘ਪੰਜਾਬ ਅਧਿਕਾਰ ਯਾਤਰਾ’ ਦਾ ਮੁਹਾਲੀ ‘ਚ ਭਰਵਾਂ ਸਵਾਗਤ

Image Courtesy :jagbani(punjabkesari)

ਬੈਂਸ ਬੋਲੇ – ਦੂਜੇ ਰਾਜਾਂ ਨੂੰ ਜਾਂਦੇ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੇ ਸਰਕਾਰ
ਮੁਹਾਲੀ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦੂਜੇ ਰਾਜਾਂ ਨੂੰ ਜਾ ਰਹੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੀ ‘ਪੰਜਾਬ ਅਧਿਕਾਰ ਯਾਤਰਾ’ ਦਾ ਅੱਜ ਮੁਹਾਲੀ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਦੇਸ਼ ਦੇ ਬਾਕੀ ਸੂਬੇ ਆਪਣੇ ਕੁਦਰਤੀ ਸੋਮੇ ਇਮਾਰਤੀ ਲੱਕੜ, ਕੋਇਲਾ, ਮਾਰਬਲ, ਕੱਚਾ ਲੋਹਾ ਆਦਿ ਮੁੱਲ ਵੇਚਦੇ ਹਨ ਤਾਂ ਪੰਜਾਬ ਨੂੰ ਵੀ ਪਾਣੀ ਦੀ ਕੀਮਤ ਵਸੂਲ ਕਰਨੀ ਚਾਹੀਦੀ ਹੈ, ਜੋ ਕਿ ਸਾਡਾ ਕਾਨੂੰਨੀ ਅਧਿਕਾਰ ਵੀ ਹੈ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਪਾਣੀ ਦੀ ਕੀਮਤ ਵਸੂਲੀ ਜਾਵੇ ਜਾਂ ਦੂਜੇ ਸੂਬਿਆਂ ਨੂੰ ਮੁਫ਼ਤ ਦਿੱਤੇ ਜਾ ਰਹੇ ਪਾਣੀ ਦੀ ਸਪਲਾਈ ਬੰਦ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਲੋਕ ਇਨਸਾਫ਼ ਪਾਰਟੀ ਪਾਣੀਆਂ ਦੀ ਲੁੱਟ ਰੋਕਣ ਅਤੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਖ਼ਿਲਾਫ਼ ਸਮਾਜਿਕ ਅਤੇ ਕਾਨੂੰਨੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟੇਗੀ।

Check Also

ਗਿਆਨੀ ਰਘਬੀਰ ਸਿੰਘ ਵਲੋਂ ਇਟਲੀ ‘ਚ ਅੰਮ੍ਰਿਤਧਾਰੀ ਸਿੱਖ ਖ਼ਿਲਾਫ਼ ਕਾਰਵਾਈ ਦੀ ਨਿਖੇਧੀ

ਅੰਮ੍ਰਿਤਸਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ …