ਪਾਕਿ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਸੁਣਾਈ 10 ਸਾਲ ਦੀ ਸਜ਼ਾ
ਸ੍ਰੀਨਗਰ/ਬਿਊਰੋ ਨਿਊਜ਼
ਭਾਰਤੀ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਚਾਰ ਅੱਤਵਾਦੀਆਂ ਨੂੂੰ ਮਾਰ ਮੁਕਾਇਆ। ਇਹ ਅੱਤਵਾਦੀ ਗੋਲਾ ਬਾਰੂਦ ਅਤੇ ਹਥਿਆਰ ਲੈ ਕੇ ਜੰਮੂ ਤੋਂ ਸ੍ਰੀਨਗਰ ਜਾ ਰਹੇ ਸਨ। ਘਟਨਾ ਅੱਜ ਸਵੇਰੇ ਕਰੀਬ ਪੰਜ ਵਜੇ ਦੀ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ ਬਲਾਂ ਨੇ ਨਗਰੋਟਾ ਦੇ ਟੋਲ ਪਲਾਜ਼ਾ ‘ਤੇ ਇਕ ਟਰੱਕ ਨੂੰ ਰੋਕਿਆ ਅਤੇ ਜਾਂਚ ਸ਼ੁਰੂ ਕੀਤੀ। ਇਸੇ ਦੌਰਾਨ ਟਰੱਕ ਦਾ ਡਰਾਈਵਰ ਭੱਜ ਗਿਆ ਅਤੇ ਟਰੱਕ ‘ਚੋਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਰੀਬ ਦੋ ਘੰਟੇ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਟਰੱਕ ਨੂੰ ਹੀ ਉਡਾ ਦਿੱਤਾ। ਜਿਸ ਤੋਂ ਬਾਅਦ ਟਰੱਕ ਵਿਚੋਂ ਚਾਰ ਅੱਤਵਾਦੀਆਂ ਦੀਆਂ ਲਾਸ਼ਾਂ ਮਿਲੀਆਂ ਅਤੇ ਵੱਡੀ ਮਾਤਰਾ ਵਿਚ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ। ਇਹ ਚਾਰੇ ਅੱਤਵਾਦੀ ਟਰੱਕ ਵਿਚ ਰੱਖੀਆਂ ਚੌਲਾਂ ਦੀਆਂ ਬੋਰੀਆਂ ਪਿਛੇ ਲੁਕੇ ਹੋਏ ਸਨ। ਸੁਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਸਾਰੇ ਅੱਤਵਾਦੀ ਜੈਸ਼ ਏ ਮੁਹੰਮਦ ਨਾਲ ਸਬੰਧਤ ਸਨ ਅਤੇ ਇਹ ਕਿਸੇ ਵੱਡੇ ਹਮਲੇ ਦੀ ਤਾਕ ਵਿਚ ਸਨ। ਉਧਰ ਦੂਜੇ ਪਾਸੇ ਪਾਕਿਸਤਾਨ ਵਿਚ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਤਵਾਦ ਫ਼ੰਡਿੰਗ ਨਾਲ ਸੰਬੰਧਿਤ ਦੋ ਮਾਮਲਿਆਂ ਵਿਚ 10 ਸਾਲ ਦੀ ਸਜ਼ਾ ਸੁਣਾਈ ਹੈ।
Home / ਭਾਰਤ / ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨਕਾਮ – ਸੁਰੱਖਿਆ ਬਲਾਂ ਨੇ ਜੈਸ਼ ਦੇ 4 ਅੱਤਵਾਦੀ ਮਾਰ ਮੁਕਾਏ
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …