ਕਿਸਾਨੀ ਸੰਘਰਸ਼ਾਂ ਤੋਂ ਡਰੇ ਨੱਢਾ ਨੇ ਭਾਜਪਾ ਦਫਤਰਾਂ ਦੇ ਉਦਘਾਟਨੀ ਪ੍ਰੋਗਰਾਮ ਕੀਤੇ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 26 ਤੇ 27 ਨਵੰਬਰ ਨੂੰ ਦੇਸ਼ ਭਰ ਵਿਚੋਂ ਕਿਸਾਨ ਦਿੱਲੀ ਨੂੰ ਘੇਰਨ ਲਈ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਦਿੱਲੀ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਉਹ 5 ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਜਾਣਗੇ ਅਤੇ ਰਸਤੇ ਵਿਚ ਜਿੱਥੇ ਵੀ ਉਨ੍ਹਾਂ ਨੂੰ ਰੋਕਿਆ ਗਿਆ, ਉਹ ਉੱਥੇ ਹੀ ਧਰਨਾ ਲਗਾ ਦੇਣਗੇ। ਉਧਰ ਦੂਜੇ ਪਾਸੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਪੰਜਾਬ ਵਿਚ 10 ਜ਼ਿਲ੍ਹਾ ਦਫਤਰਾਂ ਦਾ ਵਰਚੂਅਲੀ ਉਦਘਾਟਨ ਕਰਨਾ ਸੀ, ਪਰ ਨੱਢਾ ਨੇ ਕਿਸਾਨੀ ਸੰਘਰਸ਼ ਤੋਂ ਡਰਦਿਆਂ ਇਹ ਪ੍ਰੋਗਰਾਮ ਰੱਦ ਕਰ ਦਿੱਤੇ। ਧਿਆਨ ਰਹੇ ਕਿ ਕਿਸਾਨਾਂ ਵਲੋਂ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਕਿ ਨੱਢਾ ਨੂੰ ਪੰਜਾਬ ਵਿਚ ਭਾਜਪਾ ਦੇ ਕਿਸੇ ਵੀ ਦਫਤਰ ਦਾ ਉਦਘਾਟਨ ਨਹੀਂ ਕਰਨ ਦਿੱਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …