Breaking News
Home / ਹਫ਼ਤਾਵਾਰੀ ਫੇਰੀ / ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ ਐਸ ਘੁੰਮਣ ਨੇ ਦਿੱਤਾ ਅਸਤੀਫ਼ਾ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ ਐਸ ਘੁੰਮਣ ਨੇ ਦਿੱਤਾ ਅਸਤੀਫ਼ਾ

ਪਟਿਆਲਾ/ਬਿਊਰੋ ਨਿਊਜ਼
ਵਿੱਤੀ ਸੰਕਟ ਵਿਚ ਚੱਲ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੇ ਅਸਤੀਫ਼ਾ ਦੇ ਦਿੱਤਾ ਹੈ। ਬੀਐੱਸ ਘੁੰਮਣ ਵੱਲੋਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਐੱਸ ਘੁੰਮਣ ਨੇ ਸਾਲ 2017 ਵਿੱਚ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ ਸੀ। ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਬੀ ਐਸ ਘੁੰਮਣ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਪਿਛਲੇ ਸਾਲਾਂ ਦੌਰਾਨ ਹੋਈਆਂ ਬੇਨਿਯਮੀਆਂ ਤੇ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹੇ। ਜਿਸਦੇ ਚਲਦਿਆਂ ਮੌਜੂਦਾ ਸਮੇਂ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਵੀਸੀ ਦਫ਼ਤਰ ਅਤੇ ਵੀਸੀ ਦੀ ਰਿਹਾਇਸ਼ ਸਾਹਮਣੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਅਧਿਆਪਕਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਬੀ ਐੱਸ ਘੁੰਮਣ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਤੋਂ ਕਈ ਵਾਰ 400 ਕਰੋੜ ਰੁਪਏ ਦੀ ਮੰਗ ਕੀਤੀ ਗਈ, ਇਸ ਸਬੰਧੀ ਪੰਜਾਬ ਦੇ ਰਾਜਪਾਲ, ਸਿੱਖਿਆ ਸਕੱਤਰ ਅਤੇ ਸਿੱਖਿਆ ਮੰਤਰੀ ਸਮੇਤ ਪੰਜਾਬ ਸਰਕਾਰ ਦੇ ਹੋਰ ਨੁਮਾਇੰਦਿਆਂ ਨਾਲ ਵੀ ਸੰਪਰਕ ਕੀਤਾ ਗਿਆ ਸੀ ਪ੍ਰੰਤੂ ਕਿਤੇ ਵੀ ਸੁਣਵਾਈ ਨਹੀਂ ਹੋ ਸਕੀ। ਪਿਛਲੇ ਕੁਝ ਮਹੀਨਿਆਂ ਤੋਂ ਬੀ ਐੱਸ ਘੁੰਮਣ ਜਿਥੇ ਆਪਣੇ ਦਫ਼ਤਰ ਵੀ ਨਾ ਪੁੱਜੇ ਉੱਥੇ ਹੀ ਕੈਂਪਸ ਵਿਚਲੀ ਰਿਹਾਇਸ਼ ਵਿਚ ਹੀ ਰਹਿ ਕੇ ਫੋਨ ਰਾਹੀਂ ਕੰਮ ਕਰ ਰਹੇ ਸਨ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਦੇ ਦਬਾਅ ਦੇ ਚੱਲਦਿਆਂ ਘੁੰਮਣ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਰਣਇੰਦਰ ਸਿੰਘ ਈਡੀ ਦਫ਼ਤਰ ਵਿਚ ਹੋਏ ਪੇਸ਼
ਵਿਦੇਸ਼ੀ ਬੈਂਕ ਖਾਤਿਆਂ ਤੇ ਕੰਪਨੀਆਂ ਦੀ ਮਾਲਕੀ ਸਬੰਧੀ ਹੋਈ ਪੁੱਛਗਿੱਛ
ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ ਸਥਿਤ ਈਡੀ ਦਫਤਰ ਵਿੱਚ ਪੇਸ਼ ਹੋਏ। ਐਡਵੋਕੇਟ ਜੈਵੀਰ ਸਿੰਘ ਸ਼ੇਰਗਿੱਲ ਅਤੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਵੀ ਉਨ੍ਹਾਂ ਦੇ ਨਾਲ ਹੀ ਈਡੀ ਦਫਤਰ ਗਏ। ਰਣਇੰਦਰ ਸਿੰਘ ਸਵੇਰੇ 11 ਵਜੇ ਈਡੀ ਦਫ਼ਤਰ ਵਿਚ ਪੁੱਜ ਗਏ ਸਨ। ਇਸ ਤੋਂ ਪਹਿਲਾਂ ਵੀ ਰਣਇੰਦਰ ਸਿੰਘ ਨੂੰ ਈਡੀ ਦਫਤਰ ਵੱਲੋਂ 27 ਅਕਤੂਬਰ ਤੇ 6 ਨਵੰਬਰ ਲਈ ਸੰਮਨ ਭੇਜੇ ਗਏ ਸਨ, ਪਰ ਉਹ ਵੱਖ-ਵੱਖ ਕਾਰਨਾਂ ਕਰਕੇ ਗੈਰਹਾਜ਼ਰ ਰਹੇ। ਰਣਇੰਦਰ ਸਿੰਘ ਕੋਲੋਂ ਵਿਦੇਸ਼ੀ ਬੈਂਕ ਖਾਤਿਆਂ, ਵਿਦੇਸ਼ੀ ਕੰਪਨੀਆਂ ਦੀ ਮਾਲਕੀ ਅਤੇ ਭਾਈਵਾਲੀ ਬਾਰੇ ਪੁਛਗਿੱਛ ਕੀਤੀ ਗਈ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …