ਕਿਹਾ – ਅਮਰੀਕੀ ਕੰਪਨੀਆਂ ਲਈ ਪੰਜਾਬ ‘ਚ ਸ਼ਾਨਦਾਰ ਥਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਅਮਰੀਕੀ ਕਾਰਪੋਰੇਟ ਜਗਤ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਅਮਰੀਕਾ ਦੇ ਕਾਰਪੋਰੇਟ ਸੈਕਟਰ ਨੂੰ ਰਾਜ ਵਿਚਲੇ ਉਦਯੋਗ ਅਤੇ ਨਿਵੇਸ਼ਕਾਂ ਲਈ ਢੁਕਵੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੀਡੀਓ ਕਾਨਫਰੰਸ ਜ਼ਰੀਏ ਯੂਐੱਸ-ਪੰਜਾਬ ਇਨਵੈਸਟਰਜ਼ ਗੋਲਮੇਜ਼-2020 ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ ਕਈ ਮਹੀਨਿਆਂ ਤੋਂ ਜਾਰੀ ਤਾਲਾਬੰਦੀ ਤੋਂ ਬਾਅਦ ਪੰਜਾਬ ਦਾ ਅਰਥਚਾਰਾ ਲੀਹ ‘ਤੇ ਹੈ, ਪਰਵਾਸੀ ਮਜ਼ਦੂਰ ਵਾਪਸ ਆ ਰਹੇ ਹਨ ਅਤੇ ਉਦਯੋਗ ਪੈਰਾਂ ‘ਤੇ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਾਂ ਅਤੇ ਨਿਵੇਸ਼ਕਾਂ ਲਈ ਢੁਕਵੀਆਂ ਨੀਤੀਆਂ ਬਣਾਈਆਂ ਹਨ। ਉਨ੍ਹਾਂ ਰਾਜ ਵਿੱਚ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਅਤੇ ਕਿਹਾ ਕਿ ਪੰਜਾਬ ਅਮਰੀਕਾ ਦੀ ਕੰਪਨੀਆਂ ਲਈ ਸ਼ਾਨਦਾਰ ਥਾਂ ਹੈ। ਉਨ੍ਹਾਂ ਕਿਹਾ ਕਿ ਸਾਲ 2019-20 ਵਿਚ ਪੰਜਾਬ ਦੀ ਅਮਰੀਕਾ ਵਿਚ ਬਰਾਮਦ 68.5 ਕਰੋੜ ਡਾਲਰ ਸੀ, ਜੋ ਰਾਜ ਦੀ ਕੁੱਲ ਬਰਾਮਦ ਦਾ 12 ਪ੍ਰਤੀਸ਼ਤ ਹੈ।
Check Also
ਟਰੰਪ ਨੇ ਸਟੂਡੈਂਟ ਵੀਜ਼ਾ ਲਈ ਇੰਟਰਵਿਊ ’ਤੇ ਲਗਾਈ ਰੋਕ
ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਡੋਨਾਲਡ …