Breaking News
Home / ਪੰਜਾਬ / ਜਗਮੀਤ ਸਿੰਘ ਬਰਾੜ ਨੇ ਆਪਣੇ ਨਾਮ ਨਾਲੋਂ ‘ਬਰਾੜ’ ਸ਼ਬਦ ਹਟਾਇਆ

ਜਗਮੀਤ ਸਿੰਘ ਬਰਾੜ ਨੇ ਆਪਣੇ ਨਾਮ ਨਾਲੋਂ ‘ਬਰਾੜ’ ਸ਼ਬਦ ਹਟਾਇਆ

ਗਿਆਨੀ ਹਰਪ੍ਰੀਤ ਸਿੰਘ ਨੇ ਜਗਮੀਤ ਸਿੰਘ ਦੇ ਕਦਮ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਸਾਬਕਾ ਸੰਸਦ ਮੈਂਬਰ ਅਤੇ ਸਿਆਸਤਦਾਨ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪ੍ਰਣ ਲਿਆ ਹੈ ਕਿ ਉਹ ਭਵਿੱਖ ਵਿੱਚ ਆਪਣੇ ਨਾਂ ਨਾਲ ਆਪਣਾ ਗੋਤ (ਬਰਾੜ) ਨਹੀਂ ਲਿਖਣਗੇ। ਉਹ ਆਪਣੇ ਆਧਾਰ ਕਾਰਡ ‘ਤੇ ਵੀ ਇਸਦਾ ਜ਼ਿਕਰ ਨਹੀਂ ਕਰਨਗੇ।
ਜਗਮੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਪੱਤਰ ਵੀ ਸੌਂਪਿਆ। ਪੱਤਰ ਵਿੱਚ ਉਨ੍ਹਾਂ ਲਿਖਿਆ ਕਿ ਸੌ ਸਾਲ ਪਹਿਲਾਂ ਸਿੱਖ ਕੌਮ ਦੇ ਆਗੂਆਂ ਨੇ ਜਾਤ-ਪਾਤ ਦੇ ਖਿਲਾਫ ਇਤਿਹਾਸਕ ਫ਼ੈਸਲਾ ਲਿਆ ਸੀ, ਜੋ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਅਤੇ ਅਮਲ ਦਾ ਸਾਰਅੰਸ਼ ਸੀ। ਉਸੇ ਸਿੱਖ ਮਰਿਆਦਾ ਨੂੰ ਧਿਆਨ ਵਿੱਚ ਰੱਖ ਕੇ ਉਹ ਆਪਣੇ ਨਾਂ ਨਾਲ ‘ਬਰਾੜ’, ਜੋ ਕਿ ਜਾਤੀ ਸੂਚਕ ਸ਼ਬਦ ਹੈ, ਭਵਿੱਖ ਵਿੱਚ ਨਹੀਂ ਜੋੜਨਗੇ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਵੀ ਹਾਜ਼ਰ ਸਨ। ਉਨ੍ਹਾਂ ਵੱਲੋਂ ਕੀਤੇ ਇਸ ਫ਼ੈਸਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਚ ਤੋਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਨਾਂ ਪਿੱਛੇ ਗੋਤ ਲਾਉਣ ਦਾ ਸਿੱਖ ਧਰਮ ਵਿਚ ਕੋਈ ਰੁਝਾਨ ਨਹੀਂ ਹੈ। ਇਸ ਦਾ ਵਿਰੋਧ ਵੀ ਕੀਤਾ ਗਿਆ ਸੀ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਜਗਮੀਤ ਸਿੰਘ ਤੋਂ ਪ੍ਰੇਰਣਾ ਲੈਣ ਲਈ ਆਖਿਆ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …