
ਹਰਿਆਣਾ ‘ਚ ਤੀਜੇ ਪੜਾਅ ਦਾ ਟਰਾਇਲ ਸ਼ੁਰੂ – ਅਨਿਲ ਵਿੱਜ ਨੇ ਵੀ ਲਈ ਵੈਕਸੀਨ ਦੀ ਡੋਜ਼
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਟੀਕਾ ਵਿਕਸਤ ਕਰਨ ਵਾਲੀ ਫਾਰਮਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਕਿ ਕੋਵਿਡ-19 ਦਾ ਔਕਸਫੋਰਡ ਟੀਕਾ ਅਗਲੇ ਸਾਲ ਅਪਰੈਲ ਤੱਕ ਭਾਰਤ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਬਜ਼ੁਰਗਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਲਈ ਟੀਕੇ ਦੀਆਂ ਦੋ ਖੁਰਾਕਾਂ ਦੀ ਕੀਮਤ 1000 ਰੁਪਏ ਤੱਕ ਹੋਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਵੀ ਕੋਵੈਕਸੀਨ ਦੇ ਤੀਜੇ ਪੜਾਅ ਦਾ ਟਰਾਇਲ ਅੱਜ ਸ਼ੁਰੂ ਹੋ ਗਿਆ। ਇਸੇ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੂੰ ਅੰਬਾਲਾ ਕੈਂਟ ਦੇ ਇਕ ਹਸਪਤਾਲ ਵਿਚ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਸੂਬੇ ਦੇ ਸਕੂਲ ਅਤੇ ਕਾਲਜਾਂ ਨੂੰ 30 ਨਵੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ।