ਨਗਰੋਟਾ ਮੁਕਾਬਲੇ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਕੀਤੀ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਲੰਘੇ ਕੱਲ੍ਹ ਮੁਕਾਬਲੇ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ ਜੈਸ਼ ਦੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਸ ਮੁਕਾਬਲੇ ਤੋਂ ਬਾਅਦ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਵਿਦੇਸ਼ ਸਕੱਤਰ ਸਣੇ ਸੀਨੀਅਰ ਖੁਫੀਆ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਹੈ। ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਅੱਤਵਾਦੀ 26/11 ਅੱਤਵਾਦੀ ਹਮਲੇ ਦੀ ਬਰਸੀ ਮੌਕੇ ਦੇਸ਼ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਕੋਸ਼ਿਸ਼ ਰਚ ਰਹੇ ਸਨ। ਇਸ ਤੋਂ ਪਹਿਲਾਂ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਆਈ.ਜੀ. ਮੁਕੇਸ਼ ਸਿੰਘ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਮਾਰੇ ਗਏ ਅੱਤਵਾਦੀਆਂ ਕੋਲੋਂ 11 ਏ.ਕੇ. 47 ਰਾਈਫਲਾਂ, ਤਿੰਨ ਪਿਸਤੌਲ, 29 ਗਰਨੇਡ ਅਤੇ ਭਾਰੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਬਰਾਮਦ ਹੋਈ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …