ਆਰਥਿਕ, ਵਿਦੇਸ਼ੀ ਅਤੇ ਕੌਮੀ ਸੁਰੱਖਿਆ ਵਰਗੇ ਮਾਮਲਿਆਂ ‘ਤੇ ਹੋਵੇਗੀ ਵਿਚਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਕੌਮੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ‘ਤੇ ਵਿਚਾਰ-ਵਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ। ਪਾਰਟੀ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਕਮੇਟੀਆਂ ਬਣਾਈਆਂ ਹਨ, ਜਿਹੜੀਆਂ ਵਿਦੇਸ਼ੀ, ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਮਾਮਲਿਆਂ ਨਾਲ ਸਬੰਧਤ ਨੀਤੀਆਂ ਅਤੇ ਮੁੱਦਿਆਂ ਬਾਰੇ ਵਿਚਾਰ ਕਰਕੇ ਉਨ੍ਹਾਂ ਨੂੰ ਸੂਚਿਤ ਕਰਨਗੀਆਂ। ਕਮੇਟੀਆਂ ਵਿੱਚ ਪੀ. ਚਿਦੰਬਰਮ, ਗ਼ੁਲਾਮ ਨਬੀ ਆਜ਼ਾਦ, ਦਿਗਵਿਜੈ ਸਿੰਘ ਤੇ ਪਾਰਟੀ ਦੇ ਹੋਰ ਕਈ ਨੇਤਾ ਸ਼ਾਮਲ ਹਨ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …