ਆਨਲਾਈਨ ਹੋਵੇਗੀ ਵੋਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ਕਾਂਗਰਸ ਆਪਣੇ ਨਵੇਂ ਪਾਰਟੀ ਪ੍ਰਧਾਨ ਨੂੂੰ ਚੁਣਨ ਲਈ ਵੱਡਾ ਇਤਿਹਾਸਕ ਕਦਮ ਉਠਾਉਣ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪਾਰਟੀ ਆਪਣਾ ਨਵਾਂ ਪ੍ਰਧਾਨ ਚੁਣਨ ਲਈ ਆਨਲਾਈਨ ਵੋਟਿੰਗ ਕਰਵਾਏਗੀ। ਇਸ ਲਈ ਕਾਂਗਰਸ ਦੇ ਪ੍ਰਤੀਨਿਧੀਆਂ ਨੂੰ ਜਲਦ ਹੀ ਡਿਜ਼ੀਟਲ ਵੋਟਰ ਕਾਰਡ ਜਾਰੀ ਕੀਤੇ ਜਾਣਗੇ। ਇਸ ਚੋਣ ਲਈ 1500 ਦੇ ਕਰੀਬ ਕਾਂਗਰਸੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਕਾਂਗਰਸ ਵਿਚ ਨਵੇਂ ਪਾਰਟੀ ਪ੍ਰਧਾਨ ਦੇ ਤੌਰ ‘ਤੇ ਰਾਹੁਲ ਗਾਂਧੀ ਦੀ ਵਾਪਸੀ ਦੇਖੀ ਜਾ ਰਹੀ ਹੈ, ਪਰ ਆਨਲਾਈਨ ਵੋਟਿੰਗ ਉਨ੍ਹਾਂ ਦੇ ਰਸਤੇ ਵਿਚ ਰੁਕਾਵਟ ਖੜ੍ਹੀ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਂਗਰਸ ਵਿਚ ਵੱਡਾ ਉਲਟਫੇਰ ਹੋ ਸਕਦਾ ਹੈ। ਜੇਕਰ ਰਾਹੁਲ ਗਾਂਧੀ ਮੁੜ ਪ੍ਰਧਾਨ ਚੁਣੇ ਗਏ ਤਾਂ ਇਹ ਮੰਨਿਆ ਜਾਵੇਗਾ ਕਿ ਰਾਹੁਲ ਗਾਂਧੀ ਹੀ ਪਾਰਟੀ ਲਈ ਪਹਿਲੀ ਪਸੰਦ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …