Breaking News
Home / ਪੰਜਾਬ / ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵਾਪਸੀ ਤੋਂ ਬਾਅਦ ਅਕਾਲੀ ਦਲ ਭੜਕਿਆ

ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵਾਪਸੀ ਤੋਂ ਬਾਅਦ ਅਕਾਲੀ ਦਲ ਭੜਕਿਆ

Image Courtesy :jagbani(punjabkesari)

ਦਲਜੀਤ ਚੀਮਾ ਨੇ ਕਿਹਾ – ਕੇਂਦਰ ਸਰਕਾਰ ਆਪਣੇ ਵਿਰੋਧੀਆਂ ਦਾ ਜੀਵਨ ਪਾ ਰਹੀ ਹੈ ਖਤਰੇ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਕੇਂਦਰ ਸਰਕਾਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਗਠਜੋੜ ਦੇ ਚੱਲਦਿਆਂ ਹੀ ਮਜੀਠੀਆ ਨੂੰ ਜੈਡ ਪਲੱਸ ਸੁਰੱਖਿਆ ਦਿੱਤੀ ਗਈ ਸੀ ਅਤੇ ਹੁਣ ਮਜੀਠੀਆ ਦੀ ਸੁਰੱਖਿਆ ਪੰਜਾਬ ਪੁਲਿਸ ਕੋਲ ਹੀ ਰਹਿ ਗਈ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਰਾਜਨੀਤਕ ਰੰਜਿਸ਼ ਤਹਿਤ ਕੀਤੀ ਕਾਰਵਾਈ ਦੱਸਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਜੀਠੀਆ ਨੂੰ ਗੈਂਗਸਟਰਾਂ ਦੀਆਂ ਧਮਕੀਆਂ ਮਿਲ ਰਹੀਆਂ ਸਨ, ਇਸ ਕਰਕੇ ਹੀ ਉਨ੍ਹਾਂ ਦੀ ਸੁਰੱਖਿਆ ਵਧਾਈ ਗਈ ਸੀ। ਚੀਮਾ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਆਪਣੇ ਵਿਰੋਧੀਆਂ ਦਾ ਜੀਵਨ ਖਤਰੇ ਵਿਚ ਪਾ ਰਹੀ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …