ਹਰਪਾਲ ਚੀਮਾ ਬੋਲੇ – ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਵਿਦੇਸ਼ਾਂ ‘ਚ ਜਾਇਦਾਦਾਂ ਜਨਤਕ ਹੋਣ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਵੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਵਿਦੇਸ਼ਾਂ ਵਿਚ ਜਾਇਦਾਦਾਂ ਦੇ ਵੇਰਵੇ ਜਨਤਕ ਹੋਣੇ ਚਾਹੀਦੇ ਹਨ। ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਕੇਸਾਂ ਵਿਚ ਪੁੱਛਗਿੱਛ ਹੋ ਰਹੀ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ, ਪਤਨੀ ਅਤੇ ਬੇਟੇ ਦੇ ਸਵਿਸ ਬੈਂਕਾਂ ਅਤੇ ਹੋਰ ਵਿਦੇਸ਼ੀ ਹਵਾਲੇ ਦੇ ਮਾਮਲੇ ਸਾਹਮਣੇ ਆਉਣ ਦੇ ਡਰੋਂ ਹੀ ਕਿਸਾਨੀ ਮੁੱਦਿਆਂ ਸਬੰਧੀ ਪ੍ਰਧਾਨ ਮੰਤਰੀ ‘ਤੇ ਦਬਾਅ ਨਹੀਂ ਬਣਾ ਸਕੇ। ਹਰਪਾਲ ਚੀਮਾ ਨੇ ਇਹ ਵੀ ਕਿਹਾ ਕਿ ਜੇਕਰ ਸੂਬੇ ਦੀ ਸਰਕਾਰ ਅਤੇ ਉਸਦੇ ਨੇਤਾ ਇਮਾਨਦਾਰ ਹੋਣ ਤਾਂ ਕੇਂਦਰ ਸਰਕਾਰ ਉਨ੍ਹਾਂ ਖ਼ਿਲਾਫ਼ ਕੁੱਝ ਵੀ ਨਹੀਂ ਕਰ ਸਕਦੀ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …