ਕਿਸਾਨ ਆਗੂਆਂ ਨੇ ਕਿਹਾ – ਮੁੱਖ ਮੰਤਰੀ ਹੁਣ ਨਰਿੰਦਰ ਮੋਦੀ ਨੂੰ ਕਰਨਗੇ ਖੁਸ਼
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨਾਂ ਨੂੰ ਸੰਘਰਸ਼ ਠੰਡਾ ਕਰਨ ਦੀ ਨਸੀਹਤ ਦੇਣ ਲੱਗ ਪਏ ਹਨ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਚਾਰ ਕਰਨ ਦੀ ਗੱਲ ਵੀ ਆਖ ਦਿੱਤੀ ਹੈ। ਇਸਦੇ ਚੱਲਦਿਆਂ ਅੰਮ੍ਰਿਤਸਰ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਈ.ਡੀ. ਦੀ ਕਾਰਵਾਈ ਤੋਂ ਘਬਰਾ ਗਏ ਹਨ ਤੇ ਹੁਣ ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਨੂੰ ਖੁਸ਼ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਦੀ ਸਰਕਾਰ ਦੀ ਪੂਰਕ ਬਣ ਕੇ ਕੰਮ ਕਰ ਰਹੀ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਦੇ ਪੁੱਤਰ ਰਣਇੰਦਰ ਸਿੰਘ ਲੰਘੇ ਕੱਲ੍ਹ ਈ.ਡੀ. ਸਾਹਮਣੇ ਹੋਏ ਸਨ। ਮੰਨਿਆ ਜਾ ਰਿਹਾ ਹੈ ਕਿ ਈਡੀ ਵੱਲੋਂ ਜਾਰੀ ਕੀਤੇ ਸੰਮਨ ਕੈਪਟਨ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਖੇਤੀ ਬਿੱਲਾਂ ਦਾ ਨਤੀਜਾ ਹੈ। ਸਰਵਣ ਸਿੰਘ ਨੇ ਕਿਹਾ ਕਿ ਕੇਂਦਰ ਦਾ ਪੱਖ ਪੂਰਨ ਲਈ ਕੈਪਟਨ ਸਰਕਾਰ ਕਿਸਾਨਾਂ ‘ਤੇ ਦਬਾਅ ਬਣਾਉਣ ਵਿਚ ਲੱਗੀ ਹੋਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …