ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਪੀੜਤ ਪਰਿਵਾਰ ਨੂੰ ਸੌਂਪਿਆ 3 ਲੱਖ ਰੁਪਏ ਦਾ ਚੈਕ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਵਿਚ ਪੈਂਦੇ ਟੋਲ ਪਲਾਜ਼ਾ ਮਾਹਮੂ ਜੋਈਆਂ ਵਿਖੇ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਧਰਨੇ ਦੌਰਾਨ ਕਿਸਾਨ ਬਲਦੇਵ ਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਜਾਨ ਚਲੇ ਗਈ ਸੀ। ਇਸ ਦੇ ਚੱਲਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿੰਡ ਮਾਹਮੂ ਜੋਈਆਂ ਵਿਖੇ ਮ੍ਰਿਤਕ ਕਿਸਾਨ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਰਾਣਾ ਸੋਢੀ ਵਲੋਂ ਮ੍ਰਿਤਕ ਕਿਸਾਨ ਦੀ ਪਤਨੀ ਮਨਜੀਤ ਕੌਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਅਤੇ ਐਸ. ਡੀ. ਐਮ. ਸੂਬਾ ਸਿੰਘ ਵੀ ਹਾਜ਼ਰ ਰਹੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …