ਮੁੱਖ ਮੰਤਰੀ ਦਫਤਰ ਨੇ ਕਿਸਾਨ ਆਗੂਆਂ ਨੂੰ ਭੇਜੇ ਸੁਨੇਹੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ 21 ਨਵੰਬਰ ਨੂੰ ਬਾਅਦ ਦੁਪਹਿਰ ਡੇਢ ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਸੂਬੇ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਹੈ। ਜਥੇਬੰਦੀਆਂ ਦੇ ਮੁਖੀਆਂ ਨੂੰ ਮੁੱਖ ਮੰਤਰੀ ਦਫ਼ਤਰ ਵਲੋਂ ਇਸ ਸਬੰਧੀ ਬਕਾਇਦਾ ਸੁਨੇਹੇ ਭੇਜ ਦਿੱਤੇ ਗਏ ਹਨ। ਕਿਸਾਨ ਜਥੇਬੰਦੀਆਂ ਵਲੋਂ ਕੈਪਟਨ ਦੇ ਸੁਨੇਹੇ ਨੂੰ ਪ੍ਰਵਾਨ ਕਰਦਿਆਂ ਮੀਟਿੰਗ ਵਿਚ ਸ਼ਾਮਲ ਹੋਣ ਲਈ ਹਾਮੀ ਵੀ ਭਰ ਦਿੱਤੀ ਗਈ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਇਸ ਮੀਟਿੰਗ ਵਿੱਚ ਸਰਕਾਰ ਵਲੋਂ ਭੇਜਿਆ ਸੁਨੇਹਾ ਮਿਲ ਗਿਆ ਹੈ ਅਤੇ ਉਹ ਮੀਟਿੰਗ ਵਿਚ ਜ਼ਰੂਰ ਸ਼ਾਮਲ ਹੋਣਗੇ। ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ ਤਾਂ ਜੋ ਮਾਲ ਗੱਡੀਆਂ ਸਮੇਤ ਰੁਕੇ ਪੰਜਾਬ ਦੇ ਹੋਰ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …