4.5 C
Toronto
Saturday, November 1, 2025
spot_img
Homeਭਾਰਤਭਾਰਤ 'ਚ ਬਣ ਰਹੀ ਆਕਸਫੋਰਡ ਦੀ ਕਰੋਨਾ ਵੈਕਸੀਨ 90 ਫੀਸਦੀ ਅਸਰਦਾਰ

ਭਾਰਤ ‘ਚ ਬਣ ਰਹੀ ਆਕਸਫੋਰਡ ਦੀ ਕਰੋਨਾ ਵੈਕਸੀਨ 90 ਫੀਸਦੀ ਅਸਰਦਾਰ

Image Courtesy :jagbani(punjabkesari)

ਅਮਰੀਕਾ ‘ਚ 11 ਦਸੰਬਰ ਤੋਂ ਵੈਕਸੀਨ ਦੀ ਹੋ ਸਕਦੀ ਹੈ ਸ਼ੁਰੂਆਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵੈਕਸੀਨ ਨੂੰ ਲੈ ਕੇ ਚੰਗੀ ਖਬਰ ਆ ਰਹੀ ਹੈ। ਇਸ ਦੇ ਚੱਲਦਿਆਂ ਭਾਰਤ ਵਿਚ ਬਣ ਰਹੀ ਆਕਸਫੋਰਡ ਦੀ ਕਰੋਨਾ ਵੈਕਸੀਨ ਕੋਵੀਸ਼ੀਲਡ 90 ਫੀਸਦੀ ਅਸਰਦਾਰ ਦੱਸੀ ਜਾ ਰਹੀ ਹੈ ਅਤੇ ਅਮਰੀਕਾ ਵਿਚ ਵੀ 11 ਦਸੰਬਰ ਤੋਂ ਵੈਕਸੀਨ ਦੀ ਸ਼ੁਰੂਆਤ ਹੋ ਸਕਦੀ ਹੈ। ਇਸੇ ਦੌਰਾਨ ਭਾਰਤ ਦੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਦੱਸਿਆ ਕਿ ਦੇਸ਼ ਵਿਚ ਵੈਕਸੀਨ ਅਗਲੇ ਸਾਲ ਦੇ ਸ਼ੁਰੂਆਤੀ ਤਿੰਨ ਮਹੀਨਿਆਂ ਵਿਚ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਤੰਬਰ 2021 ਤੱਕ 25 ਤੋਂ 30 ਕਰੋੜ ਭਾਰਤੀਆਂ ਨੂੰ ਵੈਕਸੀਨ ਦਾ ਟੀਕਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਭ ਤੋਂ ਪਹਿਲਾਂ ਹੈਲਥ ਵਰਕਰਾਂ ਨੂੰ ਵੈਕਸੀਨ ਦਿੱਤੀ ਜਾਵੇਗੀ। ਇਸੇ ਦੌਰਾਨ ਆਕਸਫੋਰਡ/ਐਸਟ੍ਰਾਜੇਨਕਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੈਕਸੀਨ 90 ਫੀਸਦੀ ਤੱਕ ਅਸਰਦਾਰ ਰਹੀ ਹੈ। ਉਧਰ ਦੂਜੇ ਪਾਸੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਹਿਮਾਚਲ ਸਰਕਾਰ ਨੇ 31 ਦਸੰਬਰ ਤੱਕ ਸਕੂਲ ਬੰਦ ਕਰ ਦਿੱਤੇ ਹਨ।

RELATED ARTICLES
POPULAR POSTS