
ਡਰੱਗ ਮਾਮਲੇ ਵਿਚ ਹੋਈ ਸੀ ਗ੍ਰਿਫਤਾਰੀ
ਮੁੰਬਈ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ. ਡੀ. ਪੀ. ਐਸ. ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਸ਼ਨੀਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਵਲੋਂ ਭਾਰਤੀ ਅਤੇ ਹਰਸ਼ ਦੇ ਮੁੰਬਈ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਉੱਥੋਂ ਗਾਂਜਾ ਬਰਾਮਦ ਹੋਇਆ ਸੀ। ਪੁੱਛਗਿੱਛ ਕਰਨ ਤੋਂ ਬਾਅਦ ਐਨ. ਸੀ. ਬੀ. ਨੇ ਦੋਹਾਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਧਰ ਦੂਜੇ ਪਾਸੇ ਮੁੰਬਈ ਵਿਚ ਨਾਰਕੋਟਿਕਸ ਟੀਮ ਨੇ ਅੱਜ ਇਕ ਡਰੱਗ ਪੈਡਲਰ ਦੇ ਘਰ ਛਾਪਾ ਮਾਰਿਆ ਤਾਂ ਟੀਮ ‘ਤੇ ਕਈ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਨਾਰਕੋਟਿਕਸ ਟੀਮ ਦੇ ਤਿੰਨ ਅਫਸਰ ਜ਼ਖਮੀ ਵੀ ਹੋ ਗਏ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਮਲਾ ਕਰਨ ਵਾਲਿਆਂ ਵਿਚੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।